ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਗ)– ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਦੀ ਉਲੰਘਣਾ ਕਰਨ ਵਾਲੇ ਰਾਜਪੁਰਾ ਦੇ ਸਿਨੇਮਾ ਘਰਾਂ ਦੇ ਮਾਲਕਾ ਤੇ ਪਰਚਾ ਦਰਜ ਕਰਕੇ ਸ਼ਲਾਘਾਯੋਗ ਫ਼ੈਸਲਾ ਲਿਆ ।
ਲੋਕ ਸਭਾ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਦੇਸ ਸਭ ਰਾਜਨੀਤਿਕ ਪਾਰਟੀਆਂ ਨੇ ਜ਼ੰਗੀ ਪੱਧਰ ਤੇ ਲੋਕਾਂ ਨੂੰ ਵੋਟਾਂ ਪਾਉਣ ਲਈ ਗੁਮਰਾਹ ਕਰਨ ਦਾ ਸਿਲਸਿਲਾ ਜਾਰੀ ਕੀਤਾ ਹੋਇਆ ਹੈ ਅਤੇ ਹਰ ਤਰ੍ਹਾਂ ਨਾਲ ਚੋਣ ਪ੍ਰਚਾਰ ਸਿਖ਼ਰ ਤੇ ਭਾਵੇਂ ਕਿ ਚੋਣ ਜ਼ਾਬਤਾ ਲਾਗੂ ਹੋ ਜਾਣ ਤੋਂ ਉਪਰੰਤ ਕੋਈ ਸਰਕਾਰ ਲੋਕਾਂ ਨੂੰ ਕੋਈ ਅਜਿਹਾ ਐਲਾਨ ਨਹੀਂ ਕਰ ਸਕਦੀ ਜੋ ਚੋਣਾਂ ਨੂੰ ਪ੍ਰਭਾਵਤ ਕਰਦਾ ਹੋਵੇ ਪਰ ਫਿਰ ਵੀ ਮਜੌਦਾ ਸਰਕਾਰਾਂ ਇਸ ਦੀ ਉਲੰਘਣਾ ਕਰ ਹੀ ਜਾਂਦੀਆਂ ਹਨ ਅਜਿਹੀ ਤਾਜ਼ਾ ਮਿਸਾਲ ਰਾਜਪੁਰਾ ਦੇ ਸਿਨੇਮਾ ਘਰ ਵਿੱਚ ਉਸ ਵਕਤ ਪਾਈਂ ਗਈ ਜਦੋਂ ਸਿਨੇਮਾ ਘਰ ਦੇ ਮਾਲਕ ਨੇ ਇੱਕ ਫਿਲਮ ਚਲਾਉਣ ਤੋਂ ਪੰਜਾਬ ਦੀ ਆਪ ਸਰਕਾਰ ਦੀ ਲੋਕ ਵਿਕਾਸ ਦੀਆਂ ਪ੍ਰਾਪਤੀਆਂ ਵਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਦੀ ਸਕਾਇਤ ਚੋਣ ਕਮਿਸ਼ਨ ਤਕ ਪਹੁੰਚਾਈ ਗਈ ਜਿਸ ਤੇ ਉਹਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਸਿਨੇਮਾ ਘਰ ਦੇ ਮਾਲਕ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਪਰਚਾ ਕਰ ਦਿੱਤਾ ਗਿਆ ਜਦੋਂ ਕਿ ਪੰਜਾਬ ਸਰਕਾਰ ਨੂੰ ਇਸ ਕਰਕੇ ਇਸ ਤੋਂ ਬਰੀ ਕੀਤਾ ਗਿਆ ਕਿਉਂਕਿ ਉਹਨਾਂ ਨੇ ਕਿਹਾ ਅਸੀਂ ਕਿਸੇ ਅਜਿਹਾ ਕਰਨ ਲਈ ਨਹੀਂ ਕਿਹਾ,ਚੋਣ ਕਮਿਸ਼ਨ ਦੀ ਕੀਤੀ ਸਖ਼ਤ ਕਾਰਵਾਈ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਇਸੇ ਤਰ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਸਾਰੇ ਸਿਆਸੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਚੋਣ ਨਿਰਭਰਤਾ ਤੇ ਅਜ਼ਾਦੀ ਵਾਲ਼ੇ ਮਹੌਲ ਕਰਵਾਈਆਂ ਜਾ ਸਕਣ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਾਜਪੁਰਾ ਦੇ ਸਿਨੇਮਾ ਮਾਲਕ ਤੇ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤਹਿਤ ਪਰਚਾ ਦਰਜ ਕਰਨ ਦੀ ਸ਼ਲਾਘਾ ਅਤੇ ਹੋਰ ਵੀ ਸਿਆਸੀ ਪਾਰਟੀਆਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।