ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਬਾਬਾ ਸਾਹਿਬ ਦੇ ਵਿਚਾਰਾਂ ਤੇ ਚੱਲਣ ਦੀ ਲੋੜ-ਕਾਮਰੇਡ ਖੀਵਾ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੋਦੀ ਹਰਾਓ ਸੰਵਿਧਾਨ ਬਚਾਓ ਲੋਕਤੰਤਰ ਬਚਾਓ ਦੇ ਸੱਦੇ ਤਹਿਤ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਣ ਵਾਲੀ ਕਨਵੈਂਸ਼ਨ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

 ਪ੍ਰੈਸ ਨੂੰ ਜਾਣਕਾਰੀ ਦਿੰਦਿਆਂ  ਸੀਪੀਆਈਐਮਐਲ ਲਿਬਰੇਸ਼ਨ ਦੇ ਸੈਂਟਰਲ ਪੈਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ ਨੇ ਕਿਹਾ ਕਿ ਆਰ ਐਸ ਐਸ ਅਤੇ ਭਾਜਪਾ  ਸਰਕਾਰ ਸੰਵਿਧਾਨਿਕ ਸੰਸਥਾਵਾਂ ਦੀ ਦੁਰਵਰਤੋਂ ਦੇ ਬਲ ਤੇ ਮੁੜ ਚੋਣਾਂ ਜਿੱਤਣ ਦੇ ਹੱਥ ਕੰਡਿਆਂ ਬਾਰੇ ਅਤੇ ਦੇਸ਼ ਦੇ ਮੌਜੂਦਾ ਸੰਵਿਧਾਨ ਨੂੰ ਰੱਦ ਕਰਕੇ ਆਪਣੇ ਤਾਨਾਸਾਹ ਫਿਰਕੂ ਫਾਸਿਸਟ ਰਾਜ ਦਾ ਰਾਹ ਪੱਧਰਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅੱਜ ਜਦੋਂ ਦੇਸ਼ ਦੇ ਸੰਵਿਧਾਨ ਨੂੰ ਖਤਮ ਕੀਤਾ ਜਾ ਰਿਹਾ ਹੈ ਤਾਂ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਬਾਬਾ ਸਾਹਿਬ ਦੇ ਵਿਚਾਰਾਂ ਤੇ ਚੱਲਣ ਦੀ ਲੋੜ ਹੈ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਅੱਜ ਦੇ ਫਿਰਕੂ ਰਾਜ ਪ੍ਰਬੰਧ ਤੇ ਪ੍ਰਮੁੱਖ ਬੁਲਾਰੇ ਡਾਕਟਰ ਕਰਨੈਲ ਸਿੰਘ ਵੈਰਾਗੀ ਗੁਰਪ੍ਰੀਤ ਕੌਰ ਲੈਕਚਰਾਰ ਕਾਮਰੇਡ ਸੁਖਦਰਸ਼ਨ ਸਿੰਘ ਨਁਤ ਚਰਚਾ ਕਰਨਗੇ। ਉਹਨਾਂ ਜਮਹੂਰੀਅਤ ਇਨਸਾਫ ਪਸੰਦ ਲੋਕਾਂ ਨੂੰ ਬਾਬਾ ਬੂਝਾ ਸਿੰਘ ਭਵਨ ਵਿਖੇ ਪਹੁੰਚਣ ਦੀ ਅਪੀਲ ਕੀਤੀ ਇਸ ਮੌਕੇ ਸਟੂਡੈਂਟ ਜਥੇਬੰਦੀ ਆਇਸਾ ਦੇ ਕੇਂਦਰੀ ਕਮੇਟੀ ਮੈਂਬਰ ਸੁਖਜੀਤ ਸਿੰਘ ਰਾਮਾਨੰਦੀ, ਮਜ਼ਦੂਰ ਮੁਕਤੀ ਮੋਰਚਾ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ ਘਰਾਗਣਾ, ਟਰੇਡ ਯੂਨੀਅਨ ਦੇ ਆਗੂ ਸੁਰਿੰਦਰ ਕੁਮਾਰ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ  ਹਾਜ਼ਰ ਸਨ।

Leave a Reply

Your email address will not be published. Required fields are marked *