ਸਾਹਿਬ ਕੌਰ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਆਪ ਚ ਸ਼ਾਮਲ

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ
ਗੁਰਦਾਸਪੁਰ,14 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੀ ਵਾਰਡ ਨੰਬਰ 12 ਵਜੋਂ ਸਾਲ 2021 ਦੌਰਾਨ ਨਗਰ ਕੌਂਸਲ ਦੀਆਂ ਚੋਣਾਂ ਲੜਨ ਵਾਲੀ ਮਹਿਲਾ ਅਕਾਲੀ ਆਗੂ ਸਾਹਿਬ ਕੌਰ ਨੇ ਅੱਜ ਆਪਣੇ ਸਾਥੀਆਂ ਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸਾਹਿਬ ਕੌਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਲਈ ਪੰਜਾਬ ਹੈਲਥ ਸਿਸਟਮ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸਾਹਿਬ ਕੌਰ ਅਤੇ ਉਹਨਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਾਮਿਲ ਕਰਵਾਇਆ। ਇਸ ਮੌਕੇ ਸਾਹਿਬ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਗੁਰਦਾਸਪੁਰ ਵਿੱਚ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਈ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਤੇ ਹੁਣ ਇਸ ਪਾਰਟੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰਨਗੇ। ਚੇਅਰਮੈਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹਨਾਂ ਨੂੰ ਬਖੂਬੀ ਪੂਰਾ ਕੀਤਾ ਹੈ ਇਸ ਦੀ ਬਦੌਲਤ ਅੱਜ ਹਰੇਕ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਸਾਹਿਬ ਕੌਰ ਨੇ ਹਮੇਸ਼ਾ ਹਮੇਸ਼ਾ ਸਮਾਜ ਸੇਵਾ ਨੂੰ ਤਰਜੀਹ ਦਿੱਤੀ ਹੈ ਅਤੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਕੰਮ ਕੀਤਾ ਹੈ ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਮੌਕੇ ਖੁਸ਼ੀ ਮਹਿਸੂਸ ਹੋ ਰਹੀ। ਇਸ ਮੌਕੇ ਮਹਿਤਾਬ ਸਿੰਘ, ਮੰਗਲਦੀਪ ਸਿੰਘ, ਮੰਗਤ ਰਾਮ, ਮਨਿੰਦਰ ਸਿੰਘ, ਹਰਸ਼, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

Leave a Reply

Your email address will not be published. Required fields are marked *