ਪੰਜ ਸਿੰਘ ਸਾਹਿਬਾਨਾਂ ਦੇ ਸੰਦੇ‌ਸ਼ ਮੁਤਾਬਿਕ ਖੁਖਰੈਣ ਪਿੰਡ ਦੀਆਂ ਸੰਗਤਾਂ ਵੱਲੋਂ ਵਿਸਾਖੀ ਮੌਕੇ ਤੇ ਪੀਲੇ ਨਿਸ਼ਾਨ ਝੁਲਾਏ ਗਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਡੇਰਾ‌ ਭਾਈ ਹਰਿ ਜੀ ਸਾਹਿਬ ਖੁਖਰੈਣ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਅਮ‌ਰੀਕ ਸਿੰਘ ਜੀ ‌ਦੀ ‌‌ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ’ਚ ਜਿਥੇ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ, ਉਥੇ ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ਤਹਿਤ ਸਮੂਹ ਨਗਰ ਦੀ ਸੰਗਤਾਂ ਵੱਲੋਂ ਆਪਣੇ ਆਪਣੇ ਘਰਾਂ ਵਿੱਚ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਗਏ ਅਤੇ ਖੁਸ਼ੀਆਂ ਮਨਾਈਆਂ ਗਈਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਵਿਸਾਖੀ ਦਿਹਾੜੇ ਤੇ ਲੱਗੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ (ਭਾਈ ਖਾਲਸਾ) ਨੇ ਦੱਸਿਆ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਸਮਾਗਮ ਸਬੰਧੀ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪਰਸੋਂ ਦੇ ਰੋਜ਼ ਤੋਂ ਅਰੰਭ ਕੀਤੇ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰੇ ਗੁਰਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਭਰ ਕੇ ਸਮੂਹ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇਂ ਤੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਨੇ ਸਮੂਹ ਸੰਗਤਾਂ ਨੂੰ ਜਿਥੇ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ ਉਥੇ ਸਮੂਹ ਨਗਰ ਦਾ ਪੰਜ ਸਿੰਘ ਸਾਹਿਬਾਨਾਂ ਦੇ ਸੰਦੇਸ਼ ਮੁਤਾਬਿਕ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝੁਲਾਉਣ ਵਾਸਤੇ ਧੰਨਵਾਦ ਕਰਦਿਆਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਨਿਤਨੇਮੀ ਬਣਨ ਦੀ ਪ੍ਰੇਰਨਾ ਦਿੱਤੀ, ਸਮੂਹ ਧਾਰਮਿਕ ਬੁਲਾਰਿਆਂ ਦਾ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਜਥੇਦਾਰ ਸਾਹਿਬਾਨਾਂ ਵਲੋਂ ਵਿਸਾਖੀ ਤੇ ਕੇਸਰੀ ਨਿਸ਼ਾਨ ਲਾਉਣ ਵਾਲੇ ਦਿੱਤੇ ਹੁਕਮ ਅਨੁਸਾਰ ਪਿੰਡ ਵਾਲੀਆ ਸੰਗਤਾਂ ਦਾ ਕੇਸਰੀ ਝੰਡੀਆਂ ਆਪਣੇ ਘਰਾਂ ਵਿੱਚ ਲਾਉਣ ਲਈ ਧੰਨਵਾਦ ਕਰਦੇ ਹੋਏ।।

Leave a Reply

Your email address will not be published. Required fields are marked *