ਲੋਕਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਡਾ. ਦਲਜੀਤ ਸਿੰਘ ਚੀਮਾ

ਗੁਰਦਾਸਪੁਰ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਭਾਜਪਾ ਵੱਲੋਂ ਉਮੀਦਵਾਰ ਉਤਾਰੇ ਜਾਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲੋਕਸਭਾ ਹਲਕਾ ਗੁਰਦਾਸਪੁਰ ਤੋ ਆਪਣਾ ਉਮੀਦਾਵਰ ਡਾ. ਦਲਜੀਤ ਸਿੰਘ ਚੀਮਾ ਦੇ ਰੂਪ ਵਿੱਚ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

62 ਸਾਲ ਦੀ ਉਮਰ ਦੇ ਦਲਜੀਤ ਚੀਮਾ ਗੁਰਦਾਸਪੁਰ ਤੋਂ ਹੀ ਸੰਬਧਿਤ ਹਨ ਅਤੇ ਸ੍ਰੀ ਹਰਗੋਬਿੰਦਪੁਰ ਤੋਂ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਬਾਵਜੂਦ ਉਨ੍ਹਾਂ ਨੇ 10,000 ਦੇ ਕਰੀਬ ਵੋਟਾਂ ਹਾਸਲ ਕਰ ਤੀਜਾ ਸਥਾਨ ਪ੍ਰਾਪਤ ਕੀਤਾ। ਜਿਸ ਤੋਂ ਬਾਅਦ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਵੀ ਕੰਮ ਕੀਤਾ।

Leave a Reply

Your email address will not be published. Required fields are marked *