ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਧੰਨ ਧੰਨ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨਤਮਸਤਕ ਹੋਏ ਅਤੇ ਗੁਰੂ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੂੰ ਵੈਸਾਖੀ ਦੇ ਤਿਹਾਉਰ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।


