ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ-ਫਗਵਾੜਾ

ਕਪੂਰਥਲਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)— ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਹੈਂਡ ਗ੍ਰੰਥੀ ਵੱਲੋਂ ਸ਼ਰਧਾਂਵਾਨ ਸ਼ਰਧਾਲੂਆਂ ਦੀਆਂ ਅਰਦਾਸਾਂ ਕੀਤੀਆਂ ਗਈਆਂ,ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਸੀਰੀਪਾਓ ਦੇ ਕੇ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਭਾਈ ਖਾਲਸਾ ਨੇ ਦੱਸਿਆ ਧਾਰਮਿਕ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸ਼ਾਨਦਾਰ ਸਜਾਏ ਪੰਡਾਲ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮਿੰਦਰ ਸਿੰਘ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਬਾਅਦ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਭਰ ਕੇ ਆਈਆਂ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਗੁਰੂਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ ਖਾਲਸੇ ਦੇ ਸਾਜਨਾ ਦਿਵਸ ਮੌਕੇ ਪੰਜ ਸਿੰਘ ਸਾਹਿਬਾਨਾਂ ਵਲੋਂ ਸੰਗਤਾਂ ਨੂੰ ਕੀਤੇ ਗਏ ਪੰਜ ਹੁਕਮ ਉਦੇਸਾ ਦੀ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਤਿਆਰ ਬਰ ਤਿਆਰ ਹੋਣ ਦੀ ਲੋੜ ਤੇ ਜ਼ੋਰ ਚਾਹੀਦਾ ਹੈ ,ਇਸ ਮੌਕੇ ਸਮੂਹ ਧਾਰਮਿਕ ਬੁਲਾਰਿਆਂ ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਦਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਜਥੇਦਾਰ ਕੇਵਲ ਸਿੰਘ ਰਮੀਦੀ, ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ, ਭਾਈ ਵਿਰਸਾ ਸਿੰਘ ਖਾਲਸਾ ਤੇ ਹੈਡ ਗ੍ਰੰਥੀ ਗਿਆਨੀ ਕੁਲਦੀਪ ਸਿੰਘ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ,ਸਟੇਜ ਸਕੱਤਰ ਦੀ ਸੇਵਾ ਭਾਈ ਸਤਨਾਮ ਸਿੰਘ ਬਾਖੋਬੀ ਨਾਲ ਨਿਭਾਈ ਅਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਸਕਿਆਂ।

Leave a Reply

Your email address will not be published. Required fields are marked *