ਅੱਜ ਦੇ ਯੁੱਗ ਵਿੱਚ ਹਰੇਕ ਬੱਚੇ ਨੂੰ ਕੰਪਿਊਟਰ ਪ੍ਰਤੀ ਚੰਗਾ ਗਿਆਨ ਹੋਣਾ ਜਰੂਰੀ- ਇੰਜੀ:ਸੰਦੀਪ ਕੁਮਾਰ
ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਮਦਦ ਕਰਨ ਲਈ ਮਸ਼ਹੂਰ ਆਈ.ਟੀ ਸੰਸਥਾ ਸੀ.ਬੀ.ਏ ਇੰਫੋਟੈਕ ਵੱਲੋਂ ਗ਼ਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਆਈ.ਟੀ. ਨਾਲ ਸਬੰਧਤ ਕੋਰਸ ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਨ ‘ਤੇ 50 ਪ੍ਰਤੀਸ਼ਤ ਫੀਸ ਵਿੱਚ ਛੋਟ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸੰਸਥਾ ਦੇ ਐਮ.ਡੀ. ਇੰਜੀ. ਸੰਦੀਪ ਕੁਮਾਰ ਨੇ ਵਿਸ਼ੇਸ ਤੌਰ ‘ਤੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਕਈ ਵਾਰ ਹੋਣਹਾਰ ਬੱਚੇ ਪੈਸਿਆਂ ਦੀ ਕਮੀ ਕਾਰਨ ਕੰਪਿਊਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦਾ ਕੋਰਸ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਜਿਸ ਕਾਰਨ ਉਹ ਆਪਣੀ ਜਿੰਦਗੀ ਵਿੱਚ ਅੱਗੇ ਨਹੀਂ ਵੱਧ ਸਕਦੇ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਨੂੰ ਲੈ ਕੇ ਸੀ.ਬੀ. ਏ ਇੰਫੋਟੈਕ ਵੱਲੋਂ ਕਰਵਾਏ ਜਾਂਦੇ ਹਰ ਕੋਰਸ ‘ਤੇ 50 ਪ੍ਰਤੀਸ਼ਤ ਲੋੜਵੰਦ ਵਿਦਿਆਰਥੀਆਂ ਨੂੰ ਛੂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀ ਦੀ ਹੀ ਸੰਸਥਾ ਵੱਲੋਂ ਪਲੇਸਮੈਂਟ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਪਿਊਟਰ ਦਾ ਯੁੱਗ ਹੈ ਇਸ ਲਈ ਹਰ ਬੱਚੇ ਨੂੰ ਕੰਪਿਊਟਰ ਦਾ ਚੰਗਾ ਗਿਆਨ ਹੋਣਾ ਜਰੂਰੀ ਹੈ। ਚਾਹਵਾਨ ਵਿਦਿਆਰਥੀ ਅੱਜ ਹੀ ਕਲਾਨੌਰ, ਗੁਰਦਾਸਪੁਰ ਦਫ਼ਤਰ ਵਿਖੇ ਆ ਕੇ ਦਾਖ਼ਲਾ ਲੈ ਸਕਦੇ ਹਨ।