ਸਾਬੋ ਤਲਵੰਡੀ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਸਿੱਖ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ 96 ਕਰੌੜੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਨਿਹੰਗ ਸਿੰਘ ਜਥੇਬੰਦੀਆਂ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਸਾਬੋਕੀ ਤਲਵੰਡੀ ਬਠਿੰਡਾ ਵਿਖੇ ਚੱਲ ਰਹੇ ਧਾਰਮਿਕ ਸਮਾਗਮਾ ਦੇ ਆਖਰੀ ਤੇ ਪੰਜਵੇਂ ਦਿਨ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਅਖੰਡ ਪਾਠ ਸਾਹਿਬ ਕਰਵਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਮਹੱਲਾ ਖੇਡਿਆਂ ਗਿਆ, ਮਹੱਲਾ ਖੇਡਣ ਵਾਲਿਆਂ ਨੂੰ ਇਨਾਮ ਵੰਡੇ ਗਏ ,ਦੇਗਾਂ ਸਰਦਾਈਆ ਤੇ ਹੋਰ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੌੜੀ ਵੱਲੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮਹੱਲਾ ਖੇਡਣ ਤੋਂ ਅਗਲੇ ਦਿਨ ਮਹੱਲਾ ਖੇਡਣ ਦੀ ਬਹੁਤ ਹੀ ਦੂਰ ਦਰਸੀ ਤੇ ਸੰਗਤਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਹੀ ਮਰਯਾਦਾ ਤੇ ਪਹਿਰਾ ਦਿੰਦਿਆਂ ਅੱਜ ਸ਼ਾਨਦਾਰ ਮਹੱਲਾ ਖੇਡਿਆਂ ਗਿਆ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਖੰਡਾ ਚੌਕ ਤੋਂ ਬਠਿੰਡਾ ਰੋਡ ਤੇ ਕੀਤੇ ਪੜਾਹ ਤੇ ਦਲਪੰਥ ਵੱਲੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਦਲਪੰਥ ਦੇ ਹੈਡ ਗ੍ਰੰਥੀ ਗਿਆਨੀ ਸੁਰਿੰਦਰ ਸਿੰਘ ਵੱਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਦੁਪਹਿਰ ਦੋ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜੇ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਅਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ 96 ਕਰੌੜੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਸਮੂਹ ਇਤਿਹਾਸਕ ਗੁਰਦੁਆਰਿਆਂ ਦੇ ਨਕਮਸਤਕ ਹੋਣ ਤੋਂ ਉਪਰੰਤ ਸਥਾਨਕ ਸਟੇਡੀਅਮ ਵਿੱਚ ਸ਼ਾਨਦਾਰ ਮਹਲੇ ਦੇ ਪ੍ਰਦਰਸ਼ਨ ਰਾਹੀਂ ਸੰਗਤਾਂ ਨੂੰ ਘੌੜ ਸਵਾਰੀ ,ਨੇਜ਼ਾ ਬਾਜ਼ੀ, ਗਤਕਾ ਬਾਜ਼ੀ ,ਪੈਂਤੜੇ ਕੱਡਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ, ਮਹੱਲਾ ਖੇਡਣ ਵਾਲਿਆਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ 96 ਕਰੌੜੀ ਵੱਲੋਂ ਇਨਾਮ ਵੰਡੇ ਗਏ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਾਬਾ ਜੀ ਦੇ ਪੀ ਏ ਬਾਬਾ ਦੀਪ ਸਿੰਘ ਜੀ, ਜਥੇਦਾਰ ਬਾਬਾ ਜੱਸਾ ਸਿੰਘ, ਜਥੇਦਾਰ ਬਾਬਾ ਹਰੀ ਸਿੰਘ, ਜਥੇਦਾਰ ਸੁਖਪਾਲ ਸਿੰਘ ਮਾਲਵਾ ਤਰਨਦਲ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਬਖਸ਼ੀਸ਼ ਸਿੰਘ, ਬਾਬਾ ਪਾਲਾ,ਰਾਗਾ ਸਿੰਘ ਗਿਆਨੀ ਬਲਬੀਰ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਅਤੇ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।



