ਗੁਰਦਾਸਪੁਰ 14 ਅਗਸਤ (ਸਰਬਜੀਤ ਸਿੰਘ)- ਅੱਜ ਜਿਲਾ ਕਚਿਹਰੀ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗੁਵਾਈ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਨੇ ਕੀਤੀ।
ਸਕੱਤਰ ਨਵਦੀਪ ਕੌਰ ਗਿਲ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਗੁਰਦਾਸਪੁਰ ਅਤੇ ਬਟਾਲਾ ਦੇ ਨਿਆਂਇਕ ਅਧਿਕਾਰੀਆਂ ਦੇ ਕੁੱਲ 14 ਲੋਕ ਅਦਾਲਤ ਬੈਂਚਾ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਨਿਪਟਾਰੇ ਲਈ 2905 ਕੁੱਲ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 2905 ਕੁੱਲ ਕੇਸ, ਜੋ ਕਿ ਕੋਰਟਾਂ ਵਿੱਚ ਲੰਬਿਤ ਹਨ, ਸੁਣਵਾਈ ਲਈ ਰੱਖੇ ਗਏ, ਜਿਨਾਂ ਵਿੱਚੋਂ 2467 ਕੁੱਲ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ ਕੁੱਲ 209187865.2 ਰੂਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਹਨ।


