ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 41 ਵਾਂ ਸਲਾਨਾ ਸਮਾਗਮ ਕੱਲ੍ਹ- ਭਾਈ ਬਲਵਿੰਦਰ ਸਿੰਘ ਲੋਹਟਬੱਦੀ

ਲੁਧਿਆਣਾ-ਖੰਨਾ

ਲੁਧਿਆਣਾ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 41 ਵਾਂ ਸਲਾਨਾ ਸਮਾਗਮ 1 ਅਪ੍ਰੈਲ ਤੋਂ 21 ਅਪ੍ਰੈਲ ਤੱਕ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਡੇ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਜੀ ਚੱਕਪੰਖੀ ਵਾਲਿਆਂ ਦੀ ਧਰਮੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ, ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਬਾ ਜੀ ਦੇ ਸੇਵੇਦਾਰ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਨਾਲ ਸਮਾਗ਼ਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਭਾਈ ਖਾਲਸਾ ਨੇ ਭਾਈ ਬਲਵਿੰਦਰ ਸਿੰਘ ਦੇ ਹਵਾਲੇ ਨਾਲ ਦੱਸਿਆ ਸਮਾਗਮ ਸਬੰਧੀ 1ਅਪਰੈਲ ਤੋਂ ਲੜੀਵਾਰ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ ਅਤੇ ਇਸ ਦੀ ਆਖਰੀ ਲੜੀ 19 ਅਪਰੈਲ ਨੂੰ ਅਰੰਭ ਹੋਵੇਗੀ, ਜਿਸ ਦੇ ਸੰਪੂਰਨ ਭੋਗ 21 ਅਪਰੈਲ ਦਿਨ ਐਤਵਾਰ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੈਂਕੜੇ ਸੰਤ ਮਹਾਂਪੁਰਸ਼ ਸਮਾਗਮ ਦੀਆਂ ਹਾਜ਼ਰੀਆਂ ਭਰਨਗੇ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ ,ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਆਗੂਆਂ ਦਾ ਮਹਾਂਪੁਰਖ ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲੇ ਸਨਮਾਨ ਕਰਨਗੇ ਅਤੇ ਇਹਨਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਬਾਬਾ ਬਲਵਿੰਦਰ ਸਿੰਘ ਲੋਹਟਬੱਦੀ ਨੇ ਦੱਸਿਆ ਇਸ ਸਮਾਗਮ ਵਿੱਚ ਵੱਡੀ ਗਿਣਤੀ’ਚ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ, ਮਹਾਂਪੁਰਸ਼ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ ਭਾਈ ਖਾਲਸਾ ਨੇ ਭਾਈ ਬਲਵਿੰਦਰ ਸਿੰਘ ਦੇ ਹਵਾਲੇ ਨਾਲ ਦੱਸਿਆ ਇਹ ਧਾਰਮਿਕ ਅਸਥਾਨ ਲੁਧਿਆਣਾ ਤੋਂ ਫਿਰੋਜ਼ਪੁਰ ਰੇਲ ਲਾਈਨ ਬੱਦੋਵਾਲ ਰੇਲਵੇ ਸਟੇਸ਼ਨ ਦੇ ਨੇੜੇ ਪਿੰਡ ਝਾਡੇ ਵਿਖੇ ਸਥਿਤ ਹੈ ।।

Leave a Reply

Your email address will not be published. Required fields are marked *