ਲੁਧਿਆਣਾ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਸਲਾਨਾ ਗੁਰਮਤਿ ਸਮਾਗਮ 1 ਅਪਰੈਲ ਤੋਂ 21 ਅਪਰੈਲ ਤੱਕ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਛਾਉਣੀ ਰੋੜ ਨੇੜੇ ਰੇਲਵੇ ਫਾਟਕ ਪਿੰਡ ਝਾਡੇ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਨਾਲ ਸਮਾਗ਼ਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸਲਾਨਾ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਭ ਪਾਠਾ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਕੀਤੀ ਜਾਵੇ ਗੀ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਹੋਰ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਵੱਲੋਂ ਸਨਮਾਨ ਕੀਤਾ ਜਾਵੇਗਾ ਇਸ ਦਰਮਿਆਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਜੀ ਚੱਕ ਪੱਖੀ ਵਾਲਿਆਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਖੁਲਾ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਇਸ ਮਹਾਨ ਸਲਾਨਾ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦੇਣ ਬਾਬਾ ਜੀ ਸਪੱਸ਼ਟ ਕੀਤਾ ਕਿ ਇਹ ਅਸਥਾਨ ਲੁਧਿਆਣਾ ਫਿਰੋਜ਼ਪੁਰ ਰੇਲਵੇ ਟਰੈਕ ਤੇ ਬੱਦੋਵਾਲ ਰੇਲਵੇ ਸਟੇਸ਼ਨ ਦੇ ਨੇੜੇ ਪਿੰਡ ਝਾਡੇ ਕੋਲ ਸਥਿਤ ਹੈ