ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬਹੁਜਨ ਸਮਾਜ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਬਹੁਜਨ ਸਮਾਜ ਪਾਰਟੀ ਨੇ ਰਾਜ ਜਨੋਤਰਾ ਤੇ ਭਰੋਸਾ ਜਤਾਉਂਦੇ ਹੋਏ ਉਹਨਾਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਜਿਸ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅੱਜ ਟਿਕਟ ਮਿਲਣ ਤੋਂ ਬਾਅਦ ਰਾਜਨੋਤਰਾ ਨੇ ਜ਼ਿਲ੍ਾ ਕੰਪਲੈਕਸ ਵਿਖੇ ਸਥਾਪਿਤ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਫੁੱਲ ਭੇਂਟ ਕਰ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਅਤੇ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।


