ਪੁਲਸ ਨੇ ਮੌਕੇ ਤੇ ਪੁੱਜ ਕੇ ਅੱਗ ਤੇ ਕੀਤਾ ਕਾਬੂ
ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)-ਗੁਰਦਾਸਪੁਰ ਦੇ ਬੱਬੇਹਾਲੀ ਪੁੱਲ ਤੇ ਇੱਕ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗਣ ਕਾਰਨ ਰੋਡ ਦੇ ਉੱਪਰ ਹਫੜਾ ਦਫੜੀ ਮੱਚ ਗਈ ਅੱਤੇ ਆਵਾਜਾਈ ਠੱਪ ਹੋ ਗਈ ਮੌਕੇ ਤੇ ਪਹੁੰਚੇ ਪੁਲਿਸ ਅਧੀਕਾਰੀ ਅਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਟਰਾਲੀ ਤੋਂ ਟਰੈਕਟਰ ਨੂੰ ਵੱਖ ਕੀਤਾ ਅਤੇ ਅੱਗ ਤੇ ਕਾਬੂ ਪਾਇਆ ਇਸ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ ਹੋ ਗਈ ਇੱਕ ਘੰਟੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ ਅੱਤੇ ਆਵਾਜਾਈ ਨੂੰ ਬਹਾਲ ਕਰਵਾਇਆ ਗਿਆ।