ਖਾਲਸੇ ਦੇ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ – ਬਾਬਾ ਸੁਖਵਿੰਦਰ ਸਿੰਘ

ਲੁਧਿਆਣਾ-ਖੰਨਾ

ਫਿਲੌਰ , ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਖਾਲਸੇ ਦੇ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਇੱਕ ਵੱਡਾ ਮਹੀਨਾਵਾਰੀ ਗੁਰਮਤਿ ਕਰਵਾਇਆ ਗਿਆ। ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਅਖੰਡ ਪਾਠ ਸ਼ਰਧਾਲੂਆਂ , ਧਾਰਮਿਕ ਬੁਲਾਰਿਆਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਆਰੰਭ 12 ਲੜੀਵਾਰ ਅਖੰਡ ਪਾਠ ਸਾਹਿਬ,ਦੋ ਸੰਪਟ ਪਾਠ ਸਮੇਤ ਜਪੁਜੀ ਸਾਹਿਬ ਟੋਟਲ 15 ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ, ਭਾਈ ਹਰਜੀਤ ਸਿੰਘ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਨਾਲ ਜੋੜਿਆ ਗਿਆ, ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਇਲਾਵਾ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਦੇ ਨਾਲ ਨਾਲ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਜੀ ਨੇ ਬੋਲਦਿਆਂ ਸਮੂਹ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਤਿਆਰ ਬਰ ਤਿਆਰ ਹੋਣ ਦੀ ਅਪੀਲ ਕੀਤੀ ਗਈ ,ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸਰਪ੍ਰਸਤ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਵਿਰਸਾ ਸਿੰਘ ਖਾਲਸਾ, ਸ੍ਰ ਗਰੇਵਾਲ ਲੁਧਿਆਣਾ ਆਦਿ ਵੱਲੋਂ ਸੀਰੀਪਾਓ ਬਖਸ਼ਿਸ਼ ਕੀਤੇ ਗਏ ਅਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਪਵਿੱਤਰ ਹੁਕਮਨਾਮੇ ਦੀਆਂ ਕਾਪੀਆਂ ਦੇ ਕੇ ਸਵਾ ਮਹੀਨਾ ਜਾਪ ਕਰਨ ਲਈ ਕਿਹਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।

Leave a Reply

Your email address will not be published. Required fields are marked *