ਧਤਰੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ- ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ, ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਅਜੋਕੇ ਸਮੇਂ ਵਿੱਚ ਪਾਣੀ ਨੂੰ ਬਚਾਉਣ ਸਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਸਮਾਜ ਭਲਾਈ ਦੇ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਬੁੱਧੀਜੀਵੀਆਂ ਵੱਲੋਂ ਵਿਸਥਾਰ ਸਾਹਿਤ ਚਰਚਾ ਕਰਕੇ ਇਸ ਦੀ ਯੋਜਨਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਕਿੱਲਤ ਚਿੰਤਾਂ ਦਾ ਵਿਸ਼ਾ ਹੈ ਅਤੇ ਆਮ ਜਨਤਾ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਇਸ ਲਈ ਇਸ ਵਿਸ਼ੇ ਸਬੰਧੀ ਸਮੇਂ ਸਮੇਂ ਤੇ ਸਕੂਲਾਂ ਕਾਲਜਾਂ ਤੇ ਸਮਾਜਿਕ ਸਥਾਨਾਂ ਤੇ ਸੈਮੀਨਾਰ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੀਆਂ ਨਹਿਰਾਂ ਤੇ ਖਾਲ ਵੀ ਬਣਾਉਣੇ ਚਾਹੀਦੇ ਹਨ ਤਾਂ ਜੋ ਕੁਦਰਤੀ ਸਾਧਨਾਂ ਨਾਲ ਕਿਸਾਨ ਖੇਤੀ ਕਰ ਸਕਣ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਇਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਵੀ ਵਿਚਾਰ ਪ੍ਰਗਟ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਮੈਨੇਜਰ ਬਲਵਿੰਦਰ ਸਿੰਘ ਸੰਘੇੜਾ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ ਹਾਜ਼ਰ ਸਨ।