ਦੀਨਾਨਗਰ ਵਿੱਚ ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਰੈਲੀ

ਗੁਰਦਾਸਪੁਰ

ਦੀਨਾਨਗਰ,ਗੁਰਦਾਸਪੁਰ,22 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ | ਸਥਾਨਕ ਸਵਰਗ ਪੈਲੇਸ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਕੀਤੀ ਗਈ ਚੋਣ ਰੈਲੀ ਵਿੱਚ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਹਾਜ਼ਰ ਸਨ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਹੀ ਧੋਖਾ ਦਿੱਤਾ ਹੈ ਅਤੇ ਭਾਜਪਾ ਅਤੇ ਕਾਂਗਰਸ ਸਿਰਫ ਸੀਟਾਂ ਜਿੱਤਣ ਦੇ ਚਾਹਵਾਨ ਹਨ। ਗੁਰਦਾਸਪੁਰ ਤੋਂ ਰਵਾਇਤੀ ਪਾਰਟੀਆਂ ਦੇ ਜਿੰਨੇ ਵੀ ਉਮੀਦਵਾਰ ਜਿੱਤੇ, ਉਹ ਸਨੀ ਦਿਓਲ ਹੋਵੇ ਜਾਂ ਵਿਨੋਦ ਖੰਨਾ, ਜਿੱਤਣ ਤੋਂ ਬਾਅਦ ਉਹ ਸਾਰੇ ਚਲੇ ਗਏ ਅਤੇ ਹਲਕੇ ਦੇ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਜੇਕਰ ਗੁਰਦਾਸਪੁਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੰਦੇ ਹਨ ਤਾਂ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

ਇਸ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਕਿ ਜੋ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਕਰ ਦਿੱਤੇ ਹਨ, ਉਹ ਕੰਮ ਪਿਛਲੀਆਂ ਸਰਕਾਰਾਂ ਸੱਤ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ। ਵਿਧਾਨ ਸਭਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਲੋਕਾਂ ਨੂੰ ਮੋਦੀ ਸਰਕਾਰ ਦੇ ਜ਼ੁਲਮਾਂ ​​ਦਾ ਜਵਾਬ ਵੋਟਾਂ ਰਾਹੀਂ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਉਹ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸਹਾਰਾ ਲੈ ਰਹੀ ਹੈ। ਚੋਣਾਂ ਤੋਂ ‘ਆਪ’ ਆਗੂਆਂ ਨੂੰ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਹਲਕੇ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵੱਡੀ ਲੀਡ ਨਾਲ ਜਿਤਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਰੈਲੀ ਨੂੰ ਡੇਰਾ ਬਾਬਾ ਨਾਨਕ ਦੇ ਲੋਕਲ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਜਸਬੀਰ ਸਿੰਘ ਕਠਿਆਲੀ, ਨਿਸ਼ਾਨ ਸਿੰਘ ਗੁੱਝੀਆਂ, ਪੰਕਜ ਬਹਿਰਾਮਪੁਰ, ਮੋਨੂੰ ਝਬਕਾਰਾ, ਦਰਮੇਸ਼ ਪਾਲ, ਗੋਲਡੀ ਧਕਾਲਾ, ਸੋਨੂੰ ਪਹਾੜੀਪੁਰ, ਰਜਿੰਦਰ ਸਿੰਘ ਅਲੀਨੰਗਲ, ਅਵਤਾਰ ਸਿੰਘ ਕੈਰੇ, ਮਨਮੋਹਨ ਸਿੰਘ ਢਮਰਾਏ, ਹਲਕਾ ਇੰਚਾਰਜ ਬਲਵਿੰਦਰ ਦਾਉਵਾਲ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ। ਕਠਿਆਲੀ, ਸਰਪੰਚ ਚੰਦਰ ਸ਼ੇਖਰ, ਹਰਪਾਲ ਸਿੰਘ ਜੌੜਾ, ਕਾਜਲ ਪੱਖੋਵਾਲ, ਅਮਨਦੀਪ ਰਾਮਨਗਰ, ਰਛਪਾਲ ਸਿੰਘ ਸਾਹੋਵਾਲ, ਸੁਖਜਿੰਦਰ ਸਿੰਘ ਬੁਗਨਾ, ਸਿਮਰਨਜੀਤ ਸਿੰਘ ਦੋਰਾਂਗਲਾ, ਸਿਮਰ ਬੈਂਸ, ਐਸ.ਪੀ ਸਿੰਘ, ਸੂਬੇਦਾਰ ਸੁਖਦੇਵ ਰਾਜ ਅਤੇ ਪ੍ਰਦੀਪ ਠਾਕੁਰ ਹਾਜ਼ਰ ਸਨ।

Leave a Reply

Your email address will not be published. Required fields are marked *