ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੁੱਲਾ ਐਲਾਨ ਕਰ ਦਿੱਤਾ ਸੀ ਕਿ ਉਹ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਮੌਕੇ ਚੋਣ ਪ੍ਰਚਾਰ ਵਿਚ ਹਿੱਸਾ ਨਹੀਂ ਲੈਣਗੇ ,ਇਸ ਫੈਸਲੇ ਨਾਲ ਉਨ੍ਹਾਂ ਦਾ ਧਾਰਮਿਕ ਕੱਦ ਉੱਚਾ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਰਾਜ ਸਭਾ ਮੈਂਬਰ ਬਣਨ ਤੋਂ ਪਹਿਲਾਂ ਆਪ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਉਹਨਾਂ ਨੂੰ ਰਾਜ ਸਭਾ ਮੈਂਬਰ ਬਣਾਉਣ ਲਈ ਆਏਂ ਤਾਂ ਉਸ ਵਕਤ ਉਨ੍ਹਾਂ ਨੇ ਕਹੇਂ ਦਿੱਤਾ ਸੀ ਕਿ ਉਹ ਪਾਰਟੀ ਲਈ ਚੋਣ ਪ੍ਰਚਾਰ ਬਿਲਕੁਲ ਨਹੀਂ ਕਰਨਗੇ ਅਤੇ ਇਸ ਕਰਕੇ ਇਹ ਫੈਸਲਾ ਉਨ੍ਹਾਂ ਨੇ ਰਾਜ ਸਭਾ ਦਾ ਮੈਂਬਰ ਬਣਨ ਤੋਂ ਪਹਿਲਾਂ ਕੀਤੇ ਫੈਸਲੇ ਮੁਤਾਬਕ ਹੀ ਲਿਆ ਹੈ, ਭਾਵੇਂ ਕਿ ਉਨ੍ਹਾਂ ਨਾਲ ਇਲੈਕਸ਼ਨ ਵਿਚ ਹਿੱਸਾ ਲੈਣ ਵਾਲੇ ਉਮੀਦਵਾਰ ਤੇ ਹੋਰ ਵਰਕਰ ਦਿੱਨ ਰਾਤ ਮਿਲ ਰਹੇ ਹਨ ਅਤੇ ਅੱਜ ਵੀ ਜਲੰਧਰ ਤੋਂ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਜੋਂ ਬਾਦਲਕਿਆਂ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਹੋਏ ਹਨ,ਆਪਣੇ ਸਾਥੀਆਂ ਸਮੇਤ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਤੋਂ ਕੀ ਮਦਦ ਮੰਗੀ ਇਹ ਤਾਂ ਉਹ ਹੀ ਦੱਸ ਸਕਦੇ ਹਨ, ਪਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੋਣ ਪ੍ਰਚਾਰ ਵਿਚ ਹਿੱਸਾ ਨਾ ਲੈਣ ਵਾਲੀ ਨੀਤੀ ਦੀ ਹਰ ਵਰਗ ਦੇ ਲੋਕਾਂ ਵੱਲੋਂ ਤਰੀਫ਼ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸਿਆ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੰਤ ਮਹਾਂਪੁਰਸ਼ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੋਣ ਪ੍ਰਚਾਰ ਨਾ ਕਰਨ ਵਾਲ਼ੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਹੋਰ ਧਾਰਮਿਕ ਡੇਰਾਦਾਰ ਆਗੂਆਂ ਨੂੰ ਅਪੀਲ ਕਰਦੀ ਹੈ ਕਿ ਉਹ ਵੀ ਚੋਣਾਂ ਵਿੱਚ ਕਿਸੇ ਇੱਕ ਪਾਰਟੀ ਲਈ ਚੋਣ ਪ੍ਰਚਾਰ ਕਰਨ ਵਾਲੇ ਵਰਤਾਰੇ ਨੂੰ ਛੱਡ ਕੇ ਸੰਤ ਮਹਾਂਪੁਰਸ਼ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੈ ਫੈਸਲੇ ਵਾਂਗ ਚੋਣਾਂ ਤੋਂ ਦੂਰ ਹੀ ਰਹਿਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਧਾਰਮਿਕ ਸਥਾਨਾਂ ਤੋਂ ਸਿੱਧੇ ਢੰਗ ਨਾਲ ਚੱਲ ਰਹੀ ਸਿਆਸਤ ਨੂੰ ਦੂਰ ਕੀਤਾ ਜਾ ਸਕੇ ਭਾਈ ਖਾਲਸਾ ਨੇ ਕਿਹਾ ਇਹ ਤਾਂ ਹੀ ਹੋ ਸਕਦਾ ਹੈ ਜਦੋਂ ਧਾਰਮਿਕ ਆਗੂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਰਗੇ ਧੜੱਲੇਦਾਰ ਫੈਸਲੇ ਲੈਣਗੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੋਣ ਪ੍ਰਚਾਰ ਨਾ ਕਰਨ ਵਾਲ਼ਾ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੈ ਉਥੇ ਹੋਰਾ ਧਾਰਮਿਕ ਡੇਰਿਆਂ ਦੇ ਆਗੂਆਂ ਨੂੰ ਅਪੀਲ ਕਰਦੀ ਹੈ ਕਿ ਆ ਰਹੀਆਂ ਲੋਕ ਸਭਾ ਚੋਣਾਂ ਮੌਕੇ ਸਿਆਸੀਆਂ ਦੇ ਚੋਣ ਪ੍ਰਚਾਰ ਤੋਂ ਦੂਰ ਰਹਿਣ ਤਾਂ ਕਿ ਧਾਰਮਿਕ ਅਸਥਾਨਾ ਤੋਂ ਸਿਆਸੀਆਂ ਦਾ ਬੋਲਬਾਲਾ ਖ਼ਤਮ ਕੀਤੀ ਜਾ ਸਕੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਜਥੇਦਾਰ ਗੁਰਮੀਤ ਸਿੰਘ ਸੈਕਟਰੀ ਫਿਲੋਰ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।


