ਬੀਤੇ 2 ਸਾਲ ਦੇ ਰਾਜਕਾਲ ਵਿੱਚ ਗੁਰਦਾਸਪੁਰ ਵਿੱਚ ਲੋਕਾਂ ਨੂੰ ਦਿੱਤੀਆਂ ਗਈਆਂ ਬੁਨਿਆਦੀ ਸੁਵਿਧਾ
ਵੀਰਵਾਰ ਨੂੰ ਗੁਰਦਾਸਪੁਰ ਸ਼ਹਿਰ ਪਹੁੰਚੇਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਪਣੇ ਨਿਵਾਸ ਸਥਾਨ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਸਨ। ਜਿਸ ਕਰਕੇ ਲੋਕ ਮਾਨ ਸਰਕਾਰ ਤੋਂ ਖੁਸ਼ ਹਨ ਅਤੇ ਇਸ ਵਾਰ ਫਿਰ ਲੋਕਸਭਾ ਦੀ ਚੋਣ ਵਿੱਚ ਪੰਜਾਬ ਦੇ ਲੋਕ 13-0 ਦੇ ਹੱਕ ਵਿੱਚ ਫਤਵਾ ਦੇਣ।
ਕਿਉਂ ਪੈਣੀਆਂ ਚਾਹੀਦੀਆਂ ਹਨ ਆਮ ਆਦਮੀ ਪਾਰਟੀ ਨੂੰ ਵੋਟਾਂ
ਜਿਵੇਂ ਕਿ ਮੁੱਖ ਮੰਤਰੀ ਪੰਜਾਬ ਨੇ 10 ਟੋਲ ਪਲਾਜੇ ਬੰਦ ਕੀਤੇ, ਖੇਤਾਂ ਦੀ ਬਿਜਲੀ ਨਿਰਵਘਨ ਸਪਲਾਈ, ਦਹਾਕਿਆਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ, ਮੁੱਫਤ ਦਵਾਈਆਂ ਤੇ ਟੈਸਟ ਵਾਲੇ ਆਮ ਆਦਮੀ ਕਲੀਨਿਕ, ਪ੍ਰਮੁਖ ਸੇਵਾਵਾਂ ਲੋਕਾਂ ਦੇ ਦਵਾਰ, 90 ਫੀਸਦੀ ਘਰਾਂ ਦੇ ਬਿਜਲੀ ਬਿਲ ਜੀਰੋ, ਸ਼ਾਨਦਾਰ ਸਕੂਲ ਤੇ ਪ੍ਰਾਇਵੇਟ ਸਕੂਲਾਂ ਤੇ ਨਕੇਲ, 24 ਘੰਟੇ ਵਿੱਚ ਫਸਲ ਦੀ ਚੁਕਾਈ ਤੇ ਅਦਾਇਗੀ, ਘਰ-ਘਰ ਰਾਸ਼ਨ ਦੀ ਡਿਲਵਰੀ, 43 ਹਜਾਰ ਪੜੇ ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੋਟ ਲੈਣ ਦੀ ਹੱਕਦਾਰ ਹੈ। ਜੋ ਕਿ ਰਵਾਇਤੀ ਪਾਰਟੀਆਂ 75 ਸਾਲ ਤੋਂ ਨਹੀਂ ਕਰ ਸਕੀਆ, ਉਹ ਪੰਜਾਬ ਸਰਕਾਰ ਨੇ 2 ਸਾਲਾਂ ਵਿੱਚ ਕਰਕੇ ਵਿਖਾਇਆ ਹੈ। ਆਉਣ ਵਾਲੇ ਸਮੇਂ ਵਿੱਚ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਕਿਸਾਨੀ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਬਣਾਇਆ ਜਾ ਸਕੇ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਮਾਨ ਸਰਕਾਰ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੇਵਾ ਸੰਭਾਲੀ ਸੀ ਤਾਂ ਉਨ੍ਹਾਂ ਨੇ ਤਰਜੀਹੀ ਤੌਰ ‘ਤੇ ਗੁਰਦਾਸਪੁਰ ਵਿਖੇ ਸਿਹਤ ਸੇਵਾਵਾਂ ਦੇ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਵੱਲੋਂ ਵੀ ਉਨ੍ਹਾਂ ਨੂੰ ਇਸ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਵਾ ਕੇ ਇਸ ਨੂੰ ਅਰਬਨ ਕਮਿਊਨਿਟੀ ਸੈਂਟਰ ਦਾ ਦਰਜਾ ਦਿਵਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਹਸਪਤਾਲ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ 20 ਅਸਾਮੀਆਂ ਵੀ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਦੀ ਇਮਾਰਤ ਉੱਪਰ 2.32 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਇਸ ਹਸਪਤਾਲ 1.15 ਕਰੋੜ ਰੁਪਏ ਦਾ ਸਮਾਨ, ਮਦਰ ਕੇਅਰ ਯੂਨਿਟ ਉੱਪਰ 10 ਕਰੋੜ ਰੁਪਏ, ਕ੍ਰਿਟੀਕਲ ਕੇਅਰ ਯੂਨਿਟ ਉੱਪਰ 13.15 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸਕੈਨਿੰਗ ਮਸ਼ੀਨ ਅਤੇ 24 ਲੱਖ ਰੁਪਏ ਦੀ ਲਾਗਤ ਨਾਲ ਅਲਟਰਾਸਾਊਂਡ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 5 ਲੱਖ ਰੁਪਏ ਦੀ ਲਾਗਤ ਨਾਲ ਓ.ਟੀ. ਵਿੱਚ ਲਾਈਟਸ ਲਗਾਈਆਂ ਗਈਆਂ ਹਨ। ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 2.15 ਕਰੋੜ ਰੁਪਏ ਖ਼ਰਚ ਕਰਕੇ 8 ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਨੂੰ 20 ਲੱਖ ਰੁਪਏ ਦੀ ਵੈਨ ਮੁਹੱਈਆ ਕਰਵਾਈ ਗਈ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਿਹਤ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਵਿਧਾਨ ਸਭਾ ਹਲਕਾ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 2.50 ਕਰੋੜ ਰੁਪਏ ਗੁਰਦਾਸਪੁਰ ਦੇ ਸਕੂਲ ਆਫ਼ ਐਂਮੀਨੈਂਸ ਉੱਪਰ ਖ਼ਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 36 ਲੱਖ ਰੁਪਏ ਜ਼ਿਲ੍ਹਾ ਲਾਇਬ੍ਰੇਰੀ ਦੀ ਮੁਰੰਮਤ ਉੱਪਰ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਦਹਾਕਿਆਂ ਤੋਂ ਬੰਦ ਪਏ ਕਲਾ ਕੇਂਦਰ ਨੂੰ ਮੁੜ ਸੁਰਜੀਤ ਕਰਨ ਲਈ 15 ਲੱਖ ਰੁਪਏ ਖ਼ਰਚ ਕੀਤੇ ਗਏ ਹਨ।
ਅੰਤ ਵਿੱਚ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 25 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ ਸ਼ਹਿਰ ਦੇ ਹਨੂਮਾਨ ਚੌਂਕ ਵਿੱਚ ਪਹੁੰਚ ਕੇ ਚੋਣਾਂ ਦਾ ਬਿਗਲ ਵਜਾ ਦੇਣਗੇ।