ਦੇਸ਼ ਦੀ ਆਜਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਇੰਜੀ:ਸੰਦੀਪ ਕੁਮਾਰ
ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ) – ਮਸ਼ੂਹਰ ਆਈ.ਟੀ. ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਵਿਖੇ ਆਜਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਮੇਤ ਸਟਾਫ ਅਤੇ ਵਿਦਿਆਰਥੀਆ ਨੇ ਹਿੱਸਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਅਸੀਂ ਦੇਸ਼ ਦੀ ਆਜਾਦੀ ਦਾ 75ਵੀਂ ਦਿਹਾੜਾ ਮਨਾ ਰਹੇ ਹਨ। ਸਾਨੂੰ ਇਹ ਆਜਾਦੀ ਲੱਖਾਂ ਕੁਰਬਾਨੀਆਂ ਦੇਣ ਤੋਂ ਬਾਅਦ ਮਿਲੀ ਹੈ। ਉਹਨਾ ਦੱਸਿਆ ਕਿ ਦੇਸ਼ ਦੀ ਆਜਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਸਾਡਾ ਭਾਰਤ ਦੇਸ਼ ਵਿਸ਼ਵ ਦੀ ਸਭ ਤੋਂ ਵੱਡੀ ਤਾਕਤ ਬਣਨ ਵੱਲ ਵੱਧ ਰਿਹਾ ਹੈ ਜਿਸ ਵਿਚ ਦੇਸ਼ ਦਾ ਹਰੇਕ ਨਾਗਰਕਿ ਦਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਆਜਾਦੀ ਦੇ ਪ੍ਰਵਾਨਿਆਂ ਦੀ ਯਾਦ ਆਪਣੀ ਦਿਲਾਂ ਵਿਚ ਤਾਜਾ ਰੱਖਣੀ ਚਾਹੀਦੀ ਹੈ ਅਤੇ ਦੇਸ਼ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇੰਜੀ:ਸੰਦੀਪ ਕੁਮਾਰ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਖਾਤਰ ਸਾਡੇ ਜਵਾਨ ਸਰਹੱਦਾਂ ’ਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਮ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਡਿਊਟੀ ਦਿੰਦੇ ਹਨ, ਸਾਨੂੰ ਦੇਸ਼ ਦੇ ਜਵਾਨਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ।