ਮੁੱਖ ਮਹਿਮਾਨ ਧਾਲੀਵਾਲ ਵਲੋਂ ਵੀਰ ਨਾਰੀਆਂ ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਬਰਾਂ ਤੇ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)—- ਕੁਲਦੀਪ ਸਿੰਘ ਧਾਲੀਵਾਲ, ਪੇਂਡੂਵਿਕਾਸ ਤੇ ਪਚਾਤਿ, ਖੇਤੀਬਾੜੀ, ਐਨ.ਆਰ.ਆਈ ਮਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਰਜਿੰਦਰ ਅਗਰਵਾਲ ਜਿਲਾ ਤੇ ਸ਼ੈਸਨ ਜੱਜ ਗੁਰਦਾਸਪੁਰ, ਬਲਜੋਤ ਸਿਘ ਰਾਠੋਰ ਡੀ.ਆਈ.ਜੀ ਰੇਲਵੇ ਪੁਲਿਸ ਪਜਾਬ, ਮੈਡਮ ਸਹਿਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਿ੍ਰਗੇਡੀਅਰ ਕਰਨ ਸਿਘ, ਡਾ. ਨਿਧੀ ਕੁਮੁਦ ਨਿਧੀ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵਲਪਮੈਂਟ), ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅੱਜ ਅਸੀਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਰਮਨ ਬਹਿਲ ਜੋ ਹਲਕਾ ਗੁਰਦਾਸਪੁਰ ਦੇ ਇੰਚਾਰਜ ਹਨ, ਇੰਨਾਂ ਆਪਣੀ ਮਿਹਨਤ ਸਦਕਾ ਲੋਕਾਂ ਦਾ ਦਿੱਲ ਜਿੱਤ ਲਿਆ ਹੈ। ਜਿਸ ਕਰਕੇ ਅੱਜ ਭਾਰੀ ਸੰਖਿਆ ਪਿੰਡਾਂ ਅਤੇ ਸ਼ਹਿਰਾ ਦੇ ਲੋਕਾਂ ਨੇ ਆਜਾਦੀ ਦਿਵਸ ਦੇ ਮੌਕੇ ਸ਼ਮੂਲੀਅਤ ਕੀਤੀ ਹੈ। ਰਮਨ ਬਹਿਲ ਵੱਲੋਂ ਜੋ ਪਪੋਜਲਾ ਭੇਜੀਆ ਜਾਣਗੀਆਂ, ਉਨਾਂ ਦੀ ਪੂਰਤੀ ਤੁਰੰਤ ਹੋਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ । ਪੰਜਾਬ ਸਰਕਾਰ ਨੇ ਆਪਣੇ ਲਗਭੱਗ 5 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸਾਡੀ ਸਰਕਾਰ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਕੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਾਈਆਂ ਗਈਆਂ ਹਨ, ਤਾਂ ਜੋ ਇਨ੍ਹਾਂ ਮਹਾਨ ਸਖ਼ਸ਼ੀਅਤਾਂ ਤੋਂ ਸੇਧ ਲਈ ਜਾ ਸਕੇ।
ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਾਅ ਐਂਡ ਆਡਰ ਦੇ ਮਾਮਲਿਆਂ ਪ੍ਰਤੀ ਬੇਹੱਦ ਸੰਜੀਦਾ ਹੈ। ਸਾਡੀ ਸਰਕਾਰ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਸੀਂ ਪਿਛਲੇ ਕੁੱਝ ਮਹੀਨਿਆਂ ਵਿੱਚ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ ਅਤੇ ਕਈ ਗੈਂਗਸਟਰ ਪੁਲਸ ਮੁਕਾਬਲਿਆਂ ਦੌਰਾਨ ਮਾਰੇ ਵੀ ਗਏ ਹਨ। ਪੰਜਾਬ ਸਰਕਾਰ ਨੇ ਨਸਿਆਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਨਸ਼ਿਆਂ ਦੇ ਕਾਲੇ ਕਾਰੋਬਾਰ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ। ਉੱਥੇ ਹੀ, ਨਸ਼ੇ ਤਿਆਗਣ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ `ਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂੰਗੀ ਨੂੰ ਤੀਜੀ ਫਸਲ ਵਜੋਂ ਉਤਸ਼ਾਹਿਤ ਕੀਤਾ ਹੈ, ਜੋ ਕਿ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਖਰੀਦੀ ਜਾ ਰਹੀ ਹੈ। ਸੂਬਾ ਸਰਕਾਰ ਦੇ ਯਤਨਾਂ ਅਤੇੇ ਕਿਸਾਨਾਂ ਦੀ ਮਿਹਨਤ ਨਾਲ ਗਰਮੀਆਂ ਦੀ ਮੂੰਗੀ ਅਧੀਨ ਰਕਬਾ 54,363 ਏਕੜ ਤੋਂ ਵਧ ਕੇ ਇੱਕ ਲੱਖ 28 ਹਜ਼ਾਰ 495 ਏਕੜ ਹੋ ਗਿਆ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਆਪਣਾ ਚੁਣਾਵੀ ਵਾਅਦਾ ਪੂਰਾ ਕਰਦਿਆਂ 1 ਜੁਲਾਈ, 2022 ਤੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਲਾਭ ਪਹੁੰਚ ਰਿਹਾ ਹੈ।ਸਤੰਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਨੂੰ ਬਿਜਲੀ ਦਾ ਜ਼ੀਰੋ ਬਿਲ ਆਵੇਗਾ। ਇੰਨਾਂ ਹੀ ਨਹੀਂ, ਪੰਜਾਬ ਸਰਕਾਰ ਨੇ ਲੋਕਾਂ ਦੇ 31 ਦਸੰਬਰ, 2021 ਤੱਕ ਦੇ ਸਾਰੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰ ਦਿੱਤਾ ਹੈ ਅਤੇ ਜਿਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਬਹਾਲ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਲਗਭੱਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਗਾਤਾਰ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕੰਮ ਕਰ ਰਹੀ ਹੈ। ਹੁਣ ਤੱਕ ਹਜ਼ਾਰਾਂ ਏਕੜ ਜ਼ਮੀਨ ਨਾਜਾਇਜ ਕਬਜਿਆਂ ਤੋਂ ਮੁਕਤ ਕਰਵਾਈ ਗਈ ਹੈ ਅਤੇ ਇਹ ਪ੍ਰਕਿਰਿਆ ਹਾਲੇ ਵੀ ਜਾਰੀ ਹੈ।ਸਾਡੀ ਸਰਕਾਰ ਸਰਕਾਰੀ ਪ੍ਰਾਪਰਟੀ ਤੋਂ ਹਰ ਤਰ੍ਹਾਂ ਦਾ ਨਾਜਾਇਜ ਕਬਜਾ ਨਹੀਂ ਰਹਿਣ ਦੇਵੇਗੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨ ਲਈ ਮਾਲੇਰਕੋਟਲਾ ਜ਼ਿਲੇ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ।
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਜ਼ਿਲਾ ਗੁਰਦਾਸਪੁਰ ਦੀ ਗੱਲ ਕਰਦਿਆਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ , ਦੇਸ਼ ਵਿਚੋਂ 75 ਜ਼ਿਲਿ੍ਹਆਂ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਗੁਰਦਾਸਪੁਰ ਜ਼ਿਲ੍ਹਾ ਵੀ ਸ਼ਾਮਲ ਹੈ।
ਗੁਰਦਾਸਪੁਰ ਜ਼ਿਲ੍ਹਾ ਵੱਖ-ਵੱਖ ਲੋਕ ਭਲਾਈ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਕਿਸਾਨ ਕਰੈਡਿਟ ਕਾਰਡ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਲੋਕਾਂ ਤੱਕ ਪੁਜਦਾ ਕਰਨ ਵਿਚ ਮੋਹਰੀ ਚੱਲ ਰਿਹਾ ਹੈ।ਜਿਲੇ ਗੁਰਦਾਸਪੁਰ ਅੰਦਰ ਮਗਨਰੇਗਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ 15 ਹਜ਼ਾਰ 692 ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 8.60 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਮਗਨਰੇਗਾ ਸਕੀਮ ਤਹਿਤ 667 ਥਾਪਰ ਮਾਡਲ ਛੱਪੜਾਂ ਦੇ ਐਸਟੀਮੈਟ ਪ੍ਰਵਾਨ ਹੋ ਗਏ ਹਨ, ਜਿਸ ਵਿਚੋ ਵਚੋਂ 470 ਦਾ ਕੰਮ ਚੱਲ ਰਿਹਾ ਤੇ 101 ਛੱਪੜਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸੇ ਸਕੀਮ ਤਹਿਤ 75 ਸਾਂਝਾ ਜਲ ਤਲਾਬ ਬਣਾਏ ਜਾ ਰਹੇ ਹਨ, ਜਿਨਾਂ ਵਿਚ 70 ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ 33 ਸਾਂਝਾ ਜਲ ਤਲਾਬ ਦਾ ਕੰਮ ਚੱਲ ਰਿਹਾ ਹੈ।523 ਪਾਰਕਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਸ ਵਿਚੋਂ 409 ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮਗਨਰੇਗਾ ਸਕੀਮ ਤਹਿਤ 6.13 ਲੱਖ ਬੂਟੇ ਲਗਾਏ ਜਾਣੇ ਹਨ, ਜਿਸ ਵਿਚੋਂ 3.92 ਲੱਖ ਬੂਟੇ ਲਗਾ ਦਿੱਤੇ ਗਏ ਹਨ ਤੇ ਉਨਾਂ ਸਾਂਭ ਸੰਭਾਲ ਲਈ 6163 ਵਣ ਮਿੱਤਰ ਰੱਖੇ ਗਏ ਹਨ।ਜਿਲੇ ਵਿਚ 7835 ਕੈਟਲ ਸ਼ੈੱਡ ਬਣਾਏ ਜਾਣੇ ਹਨ, ਜਿਸ ਵਿਚੋਂ 6228 ਕੈਟਲ ਸ਼ੈਡਾਂ ਦਾ ਕੰਮ ਚੱਲ ਰਿਹਾ ਹੈ।ਜਿਲੇ ਵਿਚ 1 ਲੱਖ 38 ਹਜ਼ਾਰ 276 ਪਰਿਵਾਰਾਂ ਦੇ ਜਾਬ ਕਾਰਡ ਬਣਾਏ ਗਏ ਹਨ ਅਤੇ 16 ਹਜ਼ਾਰ426 ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈਜ਼ਿਲੇ ਗੁਰਦਾਸਪੁਰ ਅੰਦਰ ਪਾਣੀ ਬਚਾਉਣ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ 4846 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਸ਼ੂਗਰ ਮਿੱਲ ਪਨਿਆੜ ਤੇ ਬਟਾਲਾ ਦੀ ਕਪੈਸਟੀ ਵਧਾਈ ਜਾ ਰਹੀ ਹੈ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪਨਿਆੜ ਮਿੱਲ ਗੁਰਦਾਸਪੁਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ 76 ਕਰੋੜ 64 ਲੱਖ ਰੁਪਏ ਅਤੇ ਸਹਿਕਾਰੀ ਖੰਡ ਮਿੱਲ ਬਟਾਲਾ ਵਲੋਂ 53 ਕਰੋੜ 55 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲੇ ਅੰਦਰ ਅੱਜ 2 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਪਿੰਡ ਭੋਪੁਰ ਸੈਦਾਂ ਤੇ ਮਸਾਣੀਆਂ ਵਿਚ ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਮਿਲਣਗੀਆਂ।ਗੁਰਦਾਸਪੁਰ ਜ਼ਿਲ੍ਹਾ ਨੂੰ ਸੈਪ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ। ਜ਼ਿਲ੍ਹੇ ਦੇ ਇਤਿਹਾਸਕ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰ ਐਤਵਾਰ ਸਵੇਰੇ 9 ਵਜੇ ਗੁਰਦਾਸਪੁਰ ਤੇ ਬਟਾਲਾ ਤੋਂ ਮੁਫਤ ਵਿਸ਼ੇਸ ਬੱਸ ਯਾਤਰਾ ਚੱਲ ਰਹੀ ਹੈ। ਇਸ ਤੋਂ ਇਲਾਵਾ ਕਾਹਨੂੰਵਾਨ ਨੇੜੇ ਪਿੰਡ ਮੋਜਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਗੁਰਦਾਸਪੁਰ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ 6 ਲੱਖ 75 ਹਜ਼ਾਰ ਪੋਦੇ ਲਗਾਏ ਜਾ ਰਹੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਹਰ ਵਿਧਾਨ ਸਭਾ ਹਲਕੇ ਅੰਦਰ 50 ਹਜਾਰ ਬੂਟਿਆਂ ਦੇ ਨਾਲ 3 ਲੱਖ 25 ਹਜ਼ਾਰ ਪੋਦੇ ਲਗਾਉਣ ਦੀ ਮੁਹਿੰਮ ਵੀ ਚੱਲ ਰਹੀ ਹੈ। ਹੁਣ ਤਕ ਜ਼ਿਲੇ ਅੰਦਰ ਕਰੀਬ 5 ਲੱਖ ਪੌਦੇ ਲਗਾਏ ਜਾ ਚੁੱਕੇ ਹਨ। ਜ਼ਿਲ੍ਹੇ ਗੁਰਦਾਸਪੁਰ ਅੰਦਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਪ੍ਰੈਲ ਤੋਂ ਜੁਲਾਈ 2022 ਦਰਮਿਆਨ 23 ਪਲੇਸਮੈਂਟ ਕੈਂਪ ਲਗਾ ਕੇ 1123 ਨੋਜਵਾਨ ਲੜਕੇ-ਲੜਕੀਆਂ ਨੂੰ ਰੋਜ਼ਾਗਰ ਮੁਹੱਈਆ ਕਰਵਾਇਆ ਗਿਆ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ 8347 ਨੋਜਵਾਨ ਲੜਕੇ-ਲੜਕੀਆਂ ਦੀ ਰਜ਼ਿਟਰੇਸ਼ਨ ਕੀਤੀ ਗਈ ਹੈ।
ਆਖੀਰ ਵਿੱਚ ਮੈਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੋਇਆ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਾ ਹਾਂ। ਜੈ ਹਿੰਦ ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਸਥਾਪਤ ਕੀਤੀ ਗਈ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਵਲੋਂ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ, ਦੇਸ਼ ਭਗਤੀ ਦਾ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਮੌਕੇ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਵਲੋਂ ਲੋੜਵੰਦ ਲੋਕਾਂ ਨੂੰ ਟਰਾਈ ਸਾਈਕਲ ਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਆਪਣੀ ਡਿਊਟੀ ਤੋਂ ਇਲਾਵਾ ਹੋਰ ਵਿਸ਼ੇਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਉਨਾਂ ਵਲੋਂ ਪਰੇਡ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।