ਡੇਰਾ ਬਾਬਾ ਨਾਨਕ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ  ਬੱਸ ਰਵਾਨਾ

ਗੁਰਦਾਸਪੁਰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ . ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਪੁੱਤਰ ਮਨਰੂਪ ਸਿੰਘ ਰੰਧਾਵਾ ਵਲੋਂ  ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।

ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।

Leave a Reply

Your email address will not be published. Required fields are marked *