ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤਨੂੰ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ
ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ
ਜਾਣਾ ਹੈ।

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ
ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ
ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 24 ਅਗਸਤ ਤੋਂ ਡੇਅਰੀ ਸਿਖਲਾਈ ਤੇ
ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ
ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ
ਕੈਟਲ ਸ਼ੈਡ, ਮਿਲਕਿੰਗ ਮਸ਼ੀਨ , ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

Leave a Reply

Your email address will not be published. Required fields are marked *