ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਭਾਈ ਅੰਮ੍ਰਿਤਪਾਲ ਸਿੰਘ ਨੂੰ ਟਿਕਟ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਖਡੂਰ ਸਾਹਿਬ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਨੂੰ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਨ ਇਹ ਸੀਟ ਅਕਾਲੀ ਦਲ ਦੀ ਝੋਲੀ ਪੈ ਸਕਦੀ ਹੈ ਅਤੇ ਇਸ ਨਾਲ ਭਾਈ ਅੰਮ੍ਰਿਤਪਾਲ ਸਿੰਘ ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਸਕਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਵੱਲੋਂ ਇਹ ਐਲਾਨ ਕਰਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਭਾਵੇਂ ਕਿ ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਜੇਲ੍ਹ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਪੂਰੀ ਜਾਣਕਾਰੀ ਦੇਣਗੇ ਪਰ ਲੋਕਾਂ ਦਾ ਕਹਿਣਾ ਤੇ ਇੰਛਾ ਹੈ ਕਿ ਅਗਰ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਮੌਕੇ ਤੇ ਖਡੂਰ ਸਾਹਿਬ ਦੀ ਸੀਟ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੈਦਾਨ ਵਿੱਚ ਲਿਆਉਂਦੇ ਹਨ ਤਾਂ ਇਹ ਸੀਟ ਅਕਾਲੀ ਦਲ ਬਾਦਲ ਦੀ ਝੋਲੀ ਪੈ ਸਕਦੀ ਹੈ ਅਤੇ ਭਾਈ ਸਾਹਿਬ ਦੇ ਜੇਲ੍ਹ ਵਿੱਚੋ ਬਾਹਰ ਆਉਣ ਦਾ ਰਾਹ ਪੱਧਰਾ ਹੋ ਸਕਦਾ ਹੈ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਚੋਣ ਲੜਨ ਦੀ ਪੂਰੀ ਹਮਾਇਤ ਅਤੇ ਸਮਰਥਨ ਕਰਦੀ ਹੋਈ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਹੋਰਾਂ ਨੂੰ ਅਪੀਲ ਕਰਦੀ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਭਾਈ ਸਾਹਿਬ ਜੀ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਸਕੇ, ਭਾਈ ਖਾਲਸਾ ਨੇ ਕਿਹਾ ਲੋਕ ਇਹ ਕਹਿੰਦੇ ਹਨ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਬਦਲੀ ਕਰਵਾਉਣ ਲਈ ਜਿਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲਤਖਤ ਸਾਹਿਬ ਨੂੰ ਵਰਤੋਂ ਵਿੱਚ ਲਿਆਂਦਾ ਗਿਆ ਇਸੇ ਹੀ ਤਰਜ਼ ਤੇ ਹੁਣ ਭਾਈ ਸਾਹਿਬ ਨੂੰ ਟਿਕਟ ਦੇ ਕੇ ਖਡੂਰ ਸਾਹਿਬ ਹਲਕੇ ਤੋਂ ਚੋਣ ਲੜਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਗੁਰਜਸਪਰੀਤ ਸਿੰਘ ਮਜੀਠਾ ਤੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਆਦਿ ਆਗੂ ਹਾਜਰ ਸਨ।।

Leave a Reply

Your email address will not be published. Required fields are marked *