ਬੁਢਲਾਡਾ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)— ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੱਖਰਾ ਵੱਖਰਾ ਹੋਣ ਦੇ ਨਾਟਕ ਕਰਕੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਚ ਲੱਗੀਆਂ ਹੋਈਆਂ ਹਨ। ਜਦੋਂਕਿ ਇੰਡੀਆ ਗਠਜੋੜ ਦੇ ਤਹਿਤ ਇਕੱਠੇ ਹਨ ਤੋਂ ਕੀ ਭਲੇ ਦੀ ਉਮੀਦ ਕੀਤੀ ਜਾ ਸਕਦੀ ਹੈ। ਇਹ ਸ਼ਬਦ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੋਰ ਬਾਦਲ ਨੇ ਬੁਢਲਾਡਾ ਹਲਕੇ ਦੇ ਇੱਕ ਦਰਜਨ ਤੋਂ ਵੱਧ ਪਿੰਡਾਂ ਅੰਦਰ ਨੁਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਖੁਸ਼ਹਾਲੀ ਲਈ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇੇ ਸ਼ਾਸ਼ਨ ਹੇਠ ਹਰ ਪਿੰਡ ਵਿੱਚ ਚਹੁਪੱਖੀ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਦੇ ਨੁਹਾਰ ਬਦਲੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡ ਪਿੰਡ ਇੰਟਰਲਾਕ ਟਾਇਲਾਂ ਦੀਆਂ ਸਾਫ ਸੁਥਰੀਆਂ ਸੜਕਾਂ ਅਕਾਲੀ ਸਰਕਾਰ ਲੈ ਕੇ ਆਈ। ਇਸ ਮੌਕੇ ਡਾ. ਨਿਸ਼ਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਨੇਕਾਂ ਭਲਾਈ ਸਕੀਮਾਂ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਆਟਾ ਦਾਲ ਸਕੀਮ, ਫਸਲੀ ਬੀਮਾ ਸਕੀਮ, ਸਿਹਤ ਬੀਮਾਂ ਸਕੀਮ, ਪਿੰਡਾਂ ਚ ਪੀਣ ਵਾਲੇ ਪਾਣੀ ਦੇ ਆਰ.ਓ., ਲੜਕੀਆਂ ਲਈ ਮੁਫਤ ਸਾਇਕਲ, ਨੌਜਵਾਨਾਂ ਲਈ ਪਿੰਡ ਪਿੰਡ ਜਿੰਮ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਕੌਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ ਲਾਤਰਾ, ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਅਮਰਜੀਤ ਸਿੰਘ ਕੁਲਾਣਾ, ਇਸਤਰੀ ਅਕਾਲੀ ਆਗੂ ਕਰਮਜੀਤ ਕੌਰ ਸਮਾਉਂ, ਹਰਮੇਲ ਸਿੰਘ ਕਲੀਪੁਰ, ਜਸਵੀਰ ਸਿੰਘ ਮੱਲ ਸਿੰਘ ਵਾਲਾ, ਜਰਨੈਲ ਸਿੰਘ ਬਰ੍ਹੇ, ਜਗਸੀਰ ਸਿੰਘ ਬਰ੍ਹੇ, ਭੋਲਾ ਸਿੰਘ ਮੱਲ ਸਿੰਘ ਵਾਲਾ, ਰਾਜਦੀਪ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।