ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਪੰਡੋਰੀ ਰਣ ਸਿੰਘ ਤੇ ਪੰਡੋਰੀ ਹਸਨ ਦੇ ਗ਼ਰੀਬ ਪ੍ਰਵਾਰਾਂ ਨਾਲ ਸਬੰਧਤ ਚਾਰ ਨੌਜਵਾਨਾਂ ਦੀ ਗੋਇੰਦਵਾਲ ਸਾਹਿਬ ਲਾਗੇ ਵਰਨਾ ਕਾਰ ਦੇ ਐਕਸੀਡੈਂਟ ਰਾਹੀਂ ਹੋਈ ਦਰਦਨਾਕ ਮੌਤ ਤੇ ਇੱਕ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਸਮੂਹ ਪੀੜਤ ਪ੍ਰਵਾਰਾਂ ਨੂੰ ਭਾਣਾ ਮੰਨਣ ਲਈ ਬੇਨਤੀ ਕੀਤੀ,ਉਥੇ ਮਜੌਦਾ ਆਪ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਮਰਨ ਵਾਲੇ ਚਾਰ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦੇ ਨਾਲ ਨਾਲ ਗੱਡੀ ਚਲਾਉਣ ਵਾਲੇ ਹਸਨ ਪੰਡੋਰੀ ਦੇ ਜ਼ਖ਼ਮੀ ਹੋਏ ਨੌਜਵਾਨ ਜੋ ਅੰਮ੍ਰਿਤਸਰ ਹਸਪਤਾਲ ਵਿਖੇ ਜੇਰੇ ਇਲਾਜ ਹੈ ਦਾ ਫ੍ਰੀ ਇਲਾਜ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਰਨ ਵਾਲੇ ਚਾਰ ਨੌਜਵਾਨਾਂ ਦੇ ਦੁਖੀ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਅਤੇ ਸਰਕਾਰ ਤੋਂ ਗਰੀਬ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਇਸ ਦੁਖਦਾਈ ਘਟਨਾ ਕਰਕੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ ਅਤੇ ਪਿੰਡ ਦੇ ਸਰਪੰਚ ਅਤੇ ਹੋਰ ਮੋਹਤਬਾਰ ਲੋਕਾਂ ਦੇ ਦੱਸਣ ਮੁਤਾਬਿਕ ਜਾਨਾਂ ਗੁਆਉਣ ਵਾਲੇ ਇਹ ਚਾਰੇ ਨੌਜਵਾਨ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਵਧੀਆ ਨੌਜਵਾਨ ਸਨ ਅਤੇ ਬੀਤੇ ਦਿਨ ਉਹ ਇੱਕ ਵਰਨਾ ਕਾਰ ਰਾਹੀਂ ਪਿੰਡ ਤੋਂ ਗੋਇੰਦਵਾਲ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਅਤੇ ਗੋਇੰਦਵਾਲ ਦੇ ਲਾਗੇ ਉਹਨਾਂ ਦੀ ਕਾਰ ਬੇਕਾਬੂ ਹੋ ਕੇ ਦਰਖਤਾਂ ਨਾਲ ਜਾ ਟਕਰਾਈ, ਜਿਸ ਦੇ ਸਿੱਟੇ ਵੱਜੋਂ ਚਾਰ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਸਖ਼ਤ ਜ਼ਖ਼ਮੀ ਹੋਏ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ,ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਇਹ ਨੌਜਵਾਨ ਪੰਡਰੀ ਹਸਨ ਤੋਂ ਹੈ, ਭਾਈ ਖਾਲਸਾ ਨੇ ਦੱਸਿਆ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਬਣੀ ਹੋਈ ਹੈ ਅਤੇ ਕਿਸੇ ਨੇ ਚੁੱਲਾ ਨਹੀਂ ਬਾਲਿਆ ,ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਜਾਨਾਂ ਗੁਆਉਣ ਵਾਲੇ ਇਹਨਾਂ ਗਰੀਬ ਪੀੜਤ ਪਰਿਵਾਰਾਂ ਦੀ ਸਰਕਾਰ ਆਰਥਿਕ ਮਦਦ ਕਰੇ ਅਤੇ ਜੇਰੇ ਇਲਾਜ ਨੌਜਵਾਨ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦੁਖਦਾਈ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕਰਦੀ ਹੈ ਮਰਨ ਵਾਲੇ ਚਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਆਰਥਿਕ ਮਦਦ ਤੇ ਲੋੜਵੰਦ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਕਿਉਂਕਿ ਇਹ ਇਕ ਵੱਡਾ ਐਕਸੀਡੈਂਟ ਸੀ, ਭਾਈ ਖਾਲਸਾ ਨੇ ਦੱਸਿਆ ਇਸ ਘਟਨਾ ਦਾ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਤੇ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਗੁਰਸਜਪਰੀਤ ਸਿੰਘ ਆਦਿ ਆਗੂ ਹਾਜ਼ਰ ਸਨ।।


