ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੀ ਯਾਦ ਵਿਚ ਉਸਾਰੇ ਯਾਦਗਾਰੀ ਗੇਟ ਦਾ ਉਦਘਾਟਨ

ਗੁਰਦਾਸਪੁਰ

ਗੁਰਦਾਸਪੁਰ,16 ਅਗਸਤ (ਸਰਬਜੀਤ ਸਿੰਘ)— ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੀ ਯਾਦ ਵਿਚ ਉਸਾਰੇ ਯਾਦਗਾਰੀ ਗੇਟ (ਫਿਸ਼ ਪਾਰਕ ਗੁਰਦਾਸਪੁਰ) ਦਾ ਉਦਘਾਟਨ ਅੱਜ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਵਲੋਂ ਕਰਕੇ ਲੋਕ ਅਰਪਨ ਕੀਤਾ ਗਿਆ । ਇਸ ਮੌਕੇ ਉਨਾ ਸ਼ਹੀਦ ਮੇਜਰ ਬਲਵਿੰਦਰ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਅਰਪਨਾ ਕਰਕੇ ਉਨ੍ਹਾਂ ਨੂੰ ਸਰਧਾਂਜਲੀ ਦਿੱਤੀ।

ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰ ਨਾਲ ਹਮੇਸ਼ਾ ਖੜੀ ਹੈ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਸ ਐਸ ਪੀ ਗੁਰਦਾਸਪੁਰ ਦੀਪਰ ਹਿਲੇਰੀ, ਰਾਜਵਿੰਦਰ ਕੋਰ ਬਾਜਵਾ ਧਰਮਪਤਨੀ ਸ਼ਹੀਦ ਮੇਜਰ ਬਲਵਿੰਦਰ ਸਿੰਘ, ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾ ਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਮੋਜੂਦ ਸਨ।

Leave a Reply

Your email address will not be published. Required fields are marked *