ਫਿਲੌਰ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ, ਸਮਾਜਿਕ ਕਾਰਜਾਂ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਸਿੱਖ ਪ੍ਰਚਾਰ ਸਮੇਤ ਲੰਗਰ ਲਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਮੁਕਤ ਕਰਵਾਉਣ ਹਿੱਤ ਖੇਡਾਂ ਨਾਲ ਜੋੜਨ ਦੇ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਾਹਿਬ ਵਿਖੇ ਜਿਥੇ ਹਰ ਮਹੀਨੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਉਥੇ ਹਰ ਐਤਵਾਰ ਨੂੰ ਵੀ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੀ ਇੱਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੇ ਕੜੀ ਤਹਿਤ ਇਸ ਵਾਰ ਐਤਵਾਰ ਨੂੰ ਕਿਸਾਨ ਸੰਘਰਸ਼ੀਆਂ ਦੀ ਚੜ੍ਹਦੀ ਕਲਾ ਲਈ ਪੰਜ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਤੇ ਕਿਸਾਨਾਂ ਦੀ ਚੜਦੀ ਕਲਾ ਲਈ ਅਰਦਾਸਾ ਕੀਤੀਆਂ ਗਈਆਂ, ਅਤੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਪੰਜ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਸੈਂਕੜੇ ਕੀਰਤਨੀ ਜਥਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਪੜ੍ਹਨ ਸੁਣਨ ਵਿਚਾਰਨ ਅਤੇ ਉਸ ਦੀ ਸਿਖਿਆ ਅਨੁਸਾਰ ਆਪਣੇ ਮਨੁੱਖੀ ਜੀਵਨ ਨੂੰ ਢਾਲਣਾ ਦੀ ਲੋੜ ਤੇ ਜ਼ੋਰ ਦੇਣ ਲਈ ਕਿਹਾ, ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਗਰੇਵਾਲ ਲੁਧਿਆਣਾ ਆਦਿ ਨੇ ਸਾਂਝੇ ਤੌਰ ਤੇ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਆਏ ਸੰਗਰਸੀ ਕਿਸਾਨਾਂ ਦਾ ਸਨਮਾਨ ਕੀਤਾ ਇਸ ਵਕਤ ਯੂ ਕੇ ਤੋਂ ਭਾਈ ਗਗਨ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਦਾਰਾ ਸਿੰਘ ਭਾਈ ਗੁਰਮੇਲ ਸਿੰਘ ਬੀਬੀ ਕਰਮਜੀਤ ਕੌਰ ਸੰਧੂ, ਸ੍ਰ ਗਰੇਵਾਲ ਲੁਧਿਆਣਾ ਆਦਿ ਤੋਂ ਇਲਾਵਾ ਸੈਂਕੜੇ ਕਿਸਾਨ ਹਾਜ਼ਰ ਸਨ।