ਚੰਡੀਗੜ੍ਹ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਲੰਮੇ ਸਮੇਂ ਤੋਂ ਮੌਹਾਲੀ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗਾ ਹੋਇਆ ਹੈ ਅਤੇ ਇਸ ਦੇ ਆਗੂਆਂ ਨੂੰ ਸਮੇਂ ਸਮੇਂ ਤੋਂ ਸਰਕਾਰ ਦਾ ਧਿਆਨ ਮੋਰਚੇ ਦੀਆਂ ਮੰਗਾਂ ਵੱਲ ਲਿਆਂਦਾ ਜਾਂਦਾ ਰਹਿੰਦਾ ਹੈ ਅਤੇ ਇਸੇ ਕੜੀ ਤਹਿਤ ਕੌਮੀ ਇਨਸਾਫ਼ ਮੌਰਚੇ ਦੇ ਆਗੂਆਂ ਨੇ 15 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਗਵਰਨਰ ਹਾਊਸ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਸੀ ਪਰ ਸਰਕਾਰ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੇ ਆਗੂਆਂ ਦੇ ਇਸ ਪ੍ਰੋਗਰਾਮ ਨੂੰ ਫੇਲ ਕਰਨ ਲਈ ਵੱਡੀ ਵੱਡੀ ਰੋਕਾਂ ਵਾਲੇ ਬੈਰੀਕੇਟ ਦਿੱਤੇ,ਕਡਿਆਲਾ ਤਾਰ ਵਿਛਾ ਦਿੱਤੀ, ਇਥੇ ਹੀ ਬੱਸ ਨਹੀਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਅੱਥਰੂ ਗੈਸ ਦੇ ਗੋਲੇ ਦਾਗੇ ਤੇ ਲਾਠੀਚਾਰਜ ਦੇ ਨਾਲ ਨਾਲ ਬਹੁਤ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੁਣ ਪਤਾ ਲੱਗਿਆ ਹੈ ਕਿ ਸਰਕਾਰ ਨੇ ਇਹਨਾਂ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਤੇ ਚਾਰ ਐਫ ਆਈ ਆਰ ਦਰਜ ਕਰਕੇ ਦਰਜਨਾਂ ਦੇ ਕਰੀਬ ਵੱਡੇ ਆਗੂਆਂ ਨੂੰ ਨਾਮਜ਼ਦ ਕਰ ਦਿੱਤਾ ਹੈ ਜਦੋਂ ਕਿ ਸਰਕਾਰ ਦਾ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਅਤੇ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ ਆਮ ਹੈ ਕਿਉਂਕਿ ਇਹ ਪ੍ਰਦਰਸ਼ਨਕਾਰੀ ਤਾਂ ਭਾਰਤੀ ਸੰਵਿਧਾਨ ਮੁਤਾਬਕ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਚਾਰ ਐਫ ਆਈ ਆਰ ਦਰਜ ਕਰਨ ਵਾਲੀ ਅਤਨਿੰਦਣਯੋਗ ਨੀਤੀ ਦੀ ਨਿੰਦਾ ਕਰਦੀ ਹੋਈ ਇਸ ਨੂੰ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ ਮੰਨਦੀ ਹੈ,ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਤੇ ਦਰਜ ਕੀਤੀਆਂ ਐਫ ਆਈ ਆਰ ਕੈਸਲ ਕੀਤਾ ਜਾਵੇ ਦੇ ਨਾਲ ਨਾਲ ਸਾਰੇ ਆਪਣੀਆਂ ਆਪਣੀਆਂ ਅਦਾਲਤਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਸਿਖਾਂ ਦੇ ਮਨਾ ਤੋਂ ਦੇਸ ਪ੍ਰਤੀ ਬੇਗਾਨਗੀ ਵਾਲਾ ਅਹਿਸਾਸ ਦੂਰ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਚਾਰ ਐਫ ਆਈ ਆਰ ਦਰਜ ਕਰਨ ਦੀ ਨਿੰਦਾ ਅਤੇ ਸਰਕਾਰ ਤੋਂ ਇਹ ਐਫ ਆਈ ਆਰ ਕੈਸਲ ਕਰਨ ਦੇ ਨਾਲ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਦੇ ਵਿਚ ਦੋ ਰਾਵਾਂ ਨਹੀਂ ? ਕਿ ਦੇਸ ਵਿਚ ਸਿੱਖਾਂ ਲਈ ਵੱਖਰਾ ਤੇ ਹੋਰ ਹਿੰਦੋਸਤਾਨੀਆਂ ਲਈ ਵੱਖ਼ਰਾ ਕਾਨੂੰਨ ਹੈ, ਉਹਨਾਂ ਕਿਹਾ ਸਰਸੇ ਵਾਲੇ ਬਲਾਤਕਾਰੀ ਤੇ ਕਤਲਾਂ ਦੇ ਦੋਸ਼ੀ ਰਾਮ ਰਹੀਮ ਸਾਧ ਨੂੰ ਹਰਿਆਣਾ ਦੀ ਭਾਜਭਾਈ ਬਾਰ ਬਾਰ 40/40 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਕੇ ਸਿਖਾਂ ਨੂੰ ਚਿੜਾ ਰਹੀ ਹੈ ਅਤੇ ਦੂਸਰੇ ਪਾਸੇ ਚਾਲ੍ਹੀ ਸਾਲਾਂ ਤੋਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਤੇ ਆਖਰੀ ਸਾਹਾਂ ਤੇ ਆਈ ਹੋਈ ਮਾਤਾ ਨੂੰ ਮਿਲਣ ਦੀ ਪੈਰੋਲ ਛੁੱਟੀ ਦੇ ਕੇ ਸਿੱਖ ਨੌਜਵਾਨਾਂ ਬਿਗਾਨਗੀ ਦਾ ਅਹਿਸਾਸ ਪੈਦਾ ਕਰ ਹਰੀ ਹੈ, ਭਾਈ ਖਾਲਸਾ ਨੇ ਕਿਹਾ ਬੀਤੇ ਦਿਨੀਂ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 15 ਅਗਸਤ ਨੂੰ ਰੋਸ ਪ੍ਰਦਰਸ਼ਨ ਮਾਰਚ ਰਾਹੀਂ ਗਵਰਨਰ ਹਾਊਸ ਨੂੰ ਜਾਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਨੇ ਇਸ ਸ਼ਾਂਤਮਈ ਪ੍ਰਦਰਸ਼ਨ ਨੂੰ ਜੰਗ ਦਾ ਮੈਦਾਨ ਬਣ ਕੇ ਰੱਖ ਦਿੱਤਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 15 ਅਗਸਤ ਨੂੰ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਗਵਰਨਰ ਹਾਊਸ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਮਾਰਚ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਤੇ ਜ਼ੁਲਮ ਢਾਹੁਣ ਵਾਲੇ ਵਰਤਾਰੇ ਅਤੇ ਮੁੱਖ ਆਗੂਆਂ ਤੇ ਚਾਰ ਐਫ ਆਈ ਆਰ ਦਰਜ ਕਰਨ ਦੀ ਨਿੰਦਾ ਅਤੇ ਇਸ ਨੂੰ ਕੈਸਲ ਕਰਨ ਦੇ ਨਾਲ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਦੇ ਦਰਸ਼ਨ ਕਰਨ ਦੀ ਪੈਰੋਲ ਛੁੱਟੀ ਦੇਵੇ ਅਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਕਿਉਂਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਭਾਰਤੀ ਨਾਗਰਿਕਾ ਦਾ ਸੰਵਿਧਾਨਕ ਹੱਕ ਹੈ ਇਸ ਵਕ਼ਤ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜਰ ਸਨ ।


