ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨਾਂ ਨੂੰ ਵਿਆਹ ਕਰਵਾ ਕੇ ਤਿੰਨ ਤਿੰਨ ਬੱਚੇ ਪੈਦਾ ਕਰਨ ਵਾਲਾ ਦਿੱਤਾ ਬਿਆਨ ਕਾਫ਼ੀ ਹੱਦ ਤਕ ਸਹੀ ਤੇ ਸਮੇ ਦੀ ਲੋੜ ਵਾਲਾ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਦਿਨ ਬ ਦਿਨ ਘਟਦੀ ਜਾ ਰਹੀ ਸੰਖਿਆ ਤੇ ਗਹਿਰੀ ਚਿੰਤਾ ਜ਼ਾਹਰ ਕਰਦਿਆਂ 20 ਤੋਂ ਉੱਪਰ ਵਾਲੇ ਨੌਜਵਾਨਾਂ ਦੇ ਮਾਪਿਆਂ ਨੂੰ ਵਿਆਹ ਕਰਨ ਦੀ ਗੱਲ ਆਖੀ ਹੈ ਉਥੇ ਇਹਨਾਂ ਸਾਰੇ ਨੌਜਵਾਨਾਂ ਨੂੰ ਤਿੰਨ ਤਿੰਨ ਬੱਚੇ ਪੈਦਾ ਕਰਨ ਦੀ ਲੋੜ ਤੇ ਜ਼ੋਰ ਦੇਣ ਲਈ ਪ੍ਰੇਰਿਆ ਹੈ, ਜਥੇਦਾਰ ਸਾਹਿਬ ਵੱਲੋਂ ਦਿੱਤੇ ਇਸ ਬਿਆਨ ਨੂੰ ਸਿੱਖ ਕੌਮ ਦੇ ਆਗੂਆਂ ਵੱਲੋਂ ਪੂਰਾ ਸਤਿਕਾਰਿਆ ਜਾਂ ਰਿਹਾ ਹੈ ਅਤੇ ਇਸ ਸਮੇਂ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਬਿਆਨ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨੌਜਵਾਨਾ ਨੂੰ ਵਿਆਹ ਕਰਵਾਕੇ ਤਿੰਨ ਤਿੰਨ ਬੱਚੇ ਪੈਦਾ ਕਰਨ ਵਾਲੇ ਬਿਆਨ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਸਿੱਖ ਕੌਮ ਦੀ ਨਫਰੀ ਹੋਰਨਾਂ ਕੌਮਾਂ ਦੇ ਮੁਕਾਬਲੇ ਬਹੁਤ ਘੱਟ ਚੁੱਕੀ ਹੈ ਅਤੇ ਇਸ ਘਾਟ ਨੂੰ ਪੂਰਾ ਕੀਤਾ ਜਾਣਾ ਸਿੱਖ ਕੌਮ ਦੇ ਸਿਆਸੀ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨਾਂ ਨੂੰ ਤਿੰਨ ਤਿੰਨ ਬੱਚੇ ਪੈਦਾ ਕਰਨ ਵਾਲੀ ਦਿੱਤੀ ਪ੍ਰੇਰਨਾ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਦਿਨ ਬ ਦਿਨ ਸਿੱਖ ਕੌਂਮ ਦੀ ਅਬਾਦੀ ਹੋਰਨਾਂ ਕੌਮਾਂ ਦੇ ਮੁਕਾਬਲੇ ਬਹੁਤ ਘੱਟ ਹੈ ਅਤੇ ਇਸ ਨੂੰ ਅੱਗੇ ਵਧਾਉਣ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨੌਜਵਾਨ ਪੀੜ੍ਹੀ ਨੂੰ ਤਿੰਨ ਤਿੰਨ ਬੱਚੇ ਪੈਦਾ ਕਰਨ ਦੀ ਦਿੱਤੀ ਸਲਾਹ ਬਹੁਤ ਹੀ ਮਹੱਤਵਪੂਰਨ ਅਤੇ ਸਮੇ ਦੇ ਲੋੜ ਵਾਲੀ ਬਹੁਤ ਹੀ ਤਰੱਕੀ ਵਾਲੀ ਹੈ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨਾਂ ਨੂੰ ਤਿੰਨ ਤਿੰਨ ਬੱਚੇ ਪੈਦਾ ਕਰਨ ਲਈ ਪ੍ਰੇਰਿਤ ਕਰਨ ਦੀ ਸ਼ਲਾਘਾ ਕਰਦੀ ਹੋਈ ਸਿੱਖ ਨੌਜਵਾਨਾਂ ਨੂੰ ਅਪੀਲ ਕਰਦੀ ਹੈ ਕਿ ਜਥੇਦਾਰ ਸਾਹਿਬ ਵੱਲੋਂ ਕੀਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਤਿੰਨ ਤਿੰਨ ਬੱਚੇ ਪੈਦਾ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਹੋਰਨਾਂ ਕੌਮਾਂ ਦੇ ਮੁਕਾਬਲੇ ਸਿੱਖ ਕੌਮ ਦੀ ਘਟ ਰਹੀ ਗਿਣਤੀ ਨੂੰ ਵਧਾਇਆ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਬਹੁਤ ਸਾਰੇ ਆਗੂ ਮੌਜੂਦ ਸਨ ।।

Leave a Reply

Your email address will not be published. Required fields are marked *