ਚੰਡੀਗੜ੍ਹ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 21 ਅਗਸਤ ਪੰਜਾਬ ਬੰਦ ਦਾ ਐਲਾਨ ਕਰਕੇ ਸਭਨਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ ਗਿਆ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੰਜਾਬ ਬੰਦ ਦਾ ਪੂਰਾ ਪੂਰਾ ਸਮਰਥਨ ਕਰਨ ਦੇ ਨਾਲ ਨਾਲ ਇਹ ਵੀ ਕਹਿਣਾ ਕਿ ਭਵਿੱਖ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਜਦੋਂ ਕਿਤੇ ਕੋਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸੰਯੋਗ ਕੀਤਾ ਜਾਵੇਗਾ ਬਹੁਤ ਹੀ ਸ਼ਲਾਘਾਯੋਗ ਨੀਤੀ ਹੈ ਅਤੇ ਇਸ ਨਾਲ ਕੌਮੀ ਇਨਸਾਫ਼ ਮੋਰਚੇ ਨੂੰ ਵੱਡਾ ਬਲ ਮਿਲੇਗਾ ਅਤੇ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਯੌਕੀਨੀ ਬਣਾਇਆ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਰਥਨ ਕਰਨ ਦੇ ਨਾਲ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਭਵਿੱਖ ‘ਚ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਜਦੋਂ ਕਿਤੇ ਕੋਈ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਮਰਥਨ ਕਰਨ ਵਾਲੇ ਬਿਆਨ ਦੀ ਸ਼ਲਾਘਾ ਅਤੇ ਸਰਕਾਰ ਤੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਛੁੱਟੀ ਦੇਣ ਦੇ ਨਾਲ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਇੱਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ 21 ਅਗਸਤ ਪੰਜਾਬ ਬੰਦ ਰੱਖਣ ਵਾਲੇ ਫੈਸਲੇ ਦਾ ਸਮਰਥਨ ਕਰਦੀ ਹੈ ਅਤੇ ਇਸ ਨੂੰ ਅਮਲੀ ਰੂਪ ਵਿਚ ਲਿਆਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲਣ ਵਾਲੇ ਵਿਦਿਅਕ ਤੇ ਹੋਰ ਸਾਰੇ ਸਕੂਲਾਂ ਨੂੰ ਬੰਦ ਰੱਖਣ ਤੇ ਬੰਦ ਨੂੰ ਸਫਲ ਬਣਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਭਾਈ ਖਾਲਸਾ ਨੇ ਦੱਸਿਆ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਹੋਰ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਜਦੋਂ ਕਿਤੇ ਕੋਈ ਵੀ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਦਾ ਸੰਯੋਗ ਕਰਨ ਲਈ ਵਚਨਬੱਧ ਹੈ, ਭਾਈ ਖਾਲਸਾ ਨੇ ਕਿਹਾ ਅਜਿਹਾ ਕਰਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਵੱਡਾ ਬਲ ਪ੍ਰਾਪਤ ਹੋਇਆ ਹੈ ਅਤੇ ਇਸ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਤੇ ਦਬਾਅ ਪਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕਦਾ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।


