ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)–ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦਾ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਖੂਨੀ ਪੰਜੇ ਨੂੰ ਗੁਰੂਆਂ ਦਾ ਪੰਜਾ ਦੱਸ ਕੇ ਵੋਟਾਂ ਮੰਗਣ ਵਾਲੀ ਬੱਜਰ ਭੁੱਲ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਧਾਮੀ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਨ ਤੇ ਇਸ ਦੀ ਮੁਆਫੀ ਮੰਗਣ ਤੋਂ ਉਪਰੰਤ ਵੱਖ ਵੱਖ ਰੰਘਰੇਟਾ ਜਥੇਬੰਦੀਆਂ ਦੇ ਆਗੂਆਂ ਨੇ ਵੀ ਇਸ ਮਾਮਲੇ’ਚ ਸਖ਼ਤ ਸਟੈਂਡ ਲੈਂਦਿਆਂ ਅੰਮ੍ਰਿਤਾ ਵੜਿੰਗ ਦੀ ਭੁੱਲ ਦੀ ਨਿੰਦਾ ਕੀਤੀ ਅਤੇ ਇਸ ਦੀ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਦੇ ਨਾਲ ਨਾਲ ਚੋਣ ਕਮਿਸ਼ਨ ਤੋਂ ਇਸ ਤੇ ਤੁਰੰਤ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅੱਜ ਇਥੇ ਆਪਣੇ ਹੈਡ ਕੁਆਰਟਰ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਬਠਿੰਡਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਨੇ ਵੀ ਅੰਮ੍ਰਿਤਾ ਵੜਿੰਗ ਦੀ ਭੁੱਲ ਦੀ ਨਿੰਦਾ ਕਰਦਿਆਂ ਸਿੱਖ ਕੌਮ ਤੋਂ ਮੁਆਫੀ ਮੰਗਣ ਦੇ ਨਾਲ ਨਾਲ ਚੋਣ ਕਮਿਸ਼ਨ ਤੋਂ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਇਹਨਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਅਜਿਹਾ ਕਰਕੇ ਅੰਮ੍ਰਿਤਾ ਵੜਿੰਗ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਇਸ ਮੌਕੇ ਤੇ ਹੋਰ ਨਿਹੰਗ ਸਿੰਘ ਫ਼ੌਜਾਂ ਵੀ ਹਾਜਰ ਸਨ।।