ਤਪਾ ਮੰਡੀ ਵਿਖੇ ਸੈਂਕੜੇ ਮਜ਼ਦੂਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ

ਬਠਿੰਡਾ-ਮਾਨਸਾ

ਤਪਾ ਮੰਡੀ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਅੱਜ ਇੱਥੇ ਮਈ ਦਿਵਸ ਦੇ ਮੌਕੇ ਤੇ ਤਪਾ ਮੰਡੀ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਪਰਜਾਪਤ ਧਰਮਸ਼ਾਲਾ ਵਿੱਚ ਸੈਂਕੜੇ ਮਜ਼ਦੂਰ ਇਕੱਠੇ ਹੋਏ ਅਤੇ ‘ਮਜ਼ਦੂਰ ਚੇਤਨਾ ਕਨਵੈਨਸ਼ਨ ਕੀਤੀ ਗਈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਦਿਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਪੂਰੀ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਡੇਢ ਸੌ ਸਾਲ ਪਹਿਲਾਂ ਅਮਰੀਕਾ ਸਮੇਤ ਪੂੰਜੀਵਾਦੀ ਮੁਲਕਾਂ ਵਿੱਚ ਮਜ਼ਦੂਰਾਂ ਨੇ 8 ਘੰਟੇ ਦਿਹਾੜੀ ਦਾ ਕਾਨੂੰਨ ਲਾਗੂ ਕਰਵਾਉਣ ਲਈ ਲੜੀ ਸੀ ਅਤੇ ਸ਼ਿਕਾਗੋ ਵਿੱਚ ਸੰਘਰਸ਼ ਕਰਦੇ ਸਮੇਂ ਅਨੇਕਾਂ ਮਜ਼ਦੂਰ ਸ਼ਹੀਦ ਹੋ ਗਏ ਸਨ। ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੌ ਸਾਲ ਪੁਰਾਣਾ ਅੱਠ ਘੰਟੇ ਦਾ ਕਾਨੂੰਨ ਖ਼ਤਮ ਕਰਨਾ ਚਾਹੁੰਦੀ ਹੈ। ਪਾਰਟੀ ਦੇ ਪੋਲਿਟ ਬਿਉਰੋ ਮੈਂਬਰ ਕਾਮਰੇਡ ਤੁਹਿਨ ਦੇਵ ਨੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਤੰਤਰ ਅਤੇ ਭਾਰਤੀ ਸੰਵਿਧਾਨ ਨੂੰ ਖ਼ਤਮ ਕਰ ਰਹੀ ਹੈ ਅਤੇ ਦੇਸ਼ ਵਿੱਚ ਮੁਸਲਮਾਨ ਫੋ਼ਬੀਆ ਦਾ ਡਰਾਵਾ ਦੇ ਕੇ ਦੇਸ਼ ਦਾ ਭਗਵਾਂਕਰਣ ਕਰਨ ਤੇ ਤੁਲੀ ਹੋਈ ਹੈ। ਇਸ ਲਈ ਦੇਸ਼ ਵਿੱਚੋਂ ਮੋਦੀ ਰਾਜ ਦਾ ਖ਼ਾਤਮਾ ਕਰਨਾ ਬਹੁਤ ਜ਼ਰੂਰੀ ਹੈ। ਕਨਵੈਨਸ਼ਨ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂ ਰਮਨਦੀਪ ਬਰਨਾਲਾ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ,ਜਗਦੀਪ ਸਿੰਘ ਰਾਮਗੜ੍ਹ, ਅਜਾਇਬ ਸਿੰਘ ਸੰਘੇੜਾ,ਅੰਤਰਜਾਮੀ ਸਿੰਘ ਬਰਨਾਲਾ, ਮੇਵਾ ਸਿੰਘ ਹੰਡਿਆਇਆ, ਨਾਨਕ ਸਿੰਘ ਤਪਾ, ਸੀਮਾ ਰਾਣੀ ਬੁੱਗਰ ,ਕਰਮਜੀਤ ਕੌਰ ਗਿੱਲ ਕਲਾਂ ਨੇ ਵੀ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਸੈਂਕੜੇ ਮਜ਼ਦੂਰਾਂ ਨੇ ਸ਼ਹਿਰ ਵਿੱਚ ਰੈੱਲੀ ਕੀਤੀ ਅਤੇ ਜੋ ਪੁਰਾਣੇ ਬੱਸ ਅੱਡੇ ਵਿਖੇ ਸਮਾਪਤ ਹੋਈ।

Leave a Reply

Your email address will not be published. Required fields are marked *