ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ

ਗੁਰਦਾਸਪੁਰ ਮਾਝਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਇਸ ਮੌਕੇ ਉਨਾਂ ਦੀ ਧਰਮਪਤਨੀ ਸਾਇਲਾ ਕਾਦਰੀ ਵੀ ਮੋਜੂਦ ਸਨ।

ਉਨਾਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਇਆ ਸੀ ਅਤੇ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਆਜ਼ਾਦੀ ਘੁਲਾਟੀਆਂ ਤੇ ਸੂਰਬੀਰ ਯੋਧਿਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਅਸੀਂ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾ ਸਕਦੇ। ਇਸ ਮੌਕੇ ਉਨਾਂ ਵਲੋਂ ਰੰਗ ਬਿਰੰਗੇ ਗੁਬਾਰੇ ਵੀ ਹਵਾ ਵਿਚ ਛੱਡੇ ਗਏ।

Leave a Reply

Your email address will not be published. Required fields are marked *