ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੀ ਬੁੱਧਵਾਰ ਨੂੰ ਕਲਾਨੌਰ ਫੇਰੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 354 ‘ਤੇ ਤਿੱਖਾ ਵਿਰੋਧ ਕੀਤਾ ਗਿਆ। ਕਲਾਨੌਰ ਨੈਸ਼ਨਲ ਹਾਈਵੇ ਪੁਲਸ ਵੱਲੋਂ ਸੈਂਕੜੇ ਜਵਾਨਾਂ ਸਮੇਤ ਨਾਕਾਬੰਦੀ ਕੀਤੀ ਹੋਈ ਸੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ , ਅਸਵਨੀ ਕੁਮਾਰ, ਗੁਰਦੀਪ ਸਿੰਘ, ਸਰਦੂਲ ਸਿੰਘ, ਸੁਖਵਿੰਦਰ ਸਿੰਘ ਆਦ ਵੱਖ ਵੱਖ ਜਥੇਬੰਦੀਆਂ ਦੇ ਦਰਜਨਾਂ ਆਗੂਆਂ ਨੂੰ ਪੁਲਸ ਦੇ ਸੈਂਕੜੇ ਜਵਾਨਾਂ ਵੱਲੋਂ ਭਾਜਪਾ ਉਮੀਦਵਾਰ ਦੀ ਰੈਲੀ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਸੀ।
ਪੁਲਸ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਤਿੱਖੀ ਬਹਿਸਬਾਜ਼ੀ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ।


