ਮੋਦੀ ਸਰਕਾਰ ਸ਼ਰੇਆਮ ਦੇਸ਼ ਨੂੰ ਫਿਰਕੂ ਅੱਗ ਵਿਚ ਝੋਕ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ

ਹੁਸ਼ਿਆਰਪੁਰ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਖੁਲੀ ਮੀਟਿੰਗ ਮੋਹਣ ਸਿੰਘ‌ ਅਤੇ ਚਰਨਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਇਸ ਸਮੇਂ ਬੋਲਦਿਆਂ ਜ਼ਿਲ੍ਹਾ ਸੱਕਤਰ ਅਸ਼ੋਕ ਮਹਾਜਨ, ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਪਾਰਟੀ ਦੇ ਇਨਚਾਰਜ ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਮੀਟਿੰਗ ਵਿੱਚ ਮੋਦੀ ਸਰਕਾਰ ਨੂੰ ਹਰਾਉਣ ਦਾ ਸੱਦਾ ਦਿੰਦਿਆਂ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਗਿਆ। ਭਾਵੇਂ ਪੰਜਾਬ ਵਿੱਚ ਇੰਡੀਆ ਗਠਜੋੜ ਵਿਚ ਦੋ ਹਾਕਮ ਪਾਰਟੀਆਂ ਸ਼ਾਮਿਲ ਹਨ ਪਰ ਪਾਰਟੀ ਸਮਝਦੀ ਹੈ ਕਿ ਆਮ ਆਦਮੀ ਪਾਰਟੀ ਦੇ ਦੋ ਸਾਲ ਦੇ ਰਾਜ ਦਾ ਜਨਤਾ ਵਿੱਚ ਅਸਰ ਕਾਫੀ ਧੁੰਦਲਾ ਹੋ ਚੁੱਕਾ ਹੈ। ਮੋਦੀ ਸਰਕਾਰ ਖੁਲੇਆਮ ਦੇਸ਼ ਨੂੰ ਫਿਰਕੂ ਅੱਗ ਵਿਚ ਝੋਕ ਰਹੀ ਹੈ।ਇਸ ਹਾਲਤ ਵਿੱਚ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਨੇ ਹੁਸ਼ਿਆਰਪੁਰ ਸੀਟ ਉਪਰ ਕਾਂਗਰਸ ਦੀ ਹਮਾਇਤ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਨੇਂ ਫੈਸਲਾ ਲਿਆ ਗਿਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਦਾ ਐਲਾਨ ਪਾਰਟੀ ਦੀ ਇਕ ਵਡੀ ਰੈਲੀ ਵਿਚ ਕੀਤਾ ਜਾਵੇਗਾ।ਇਸ ਸਮੇਂ ਸ਼ਾਮ ਲਾਲ, ਕੁਲਦੀਪ ਸਿੰਘ, ਸ਼ੰਗਾਰਾ ਸਿੰਘ, ਗੁਰਪਿੰਦਰ ਸਿੰਘ, ਤੇਜਿੰਦਰ ਸਿੰਘ ਜੱਟ, ਕੁਲਵਿੰਦਰ ਕੌਰ, ਮਨਜੀਤ ਕੌਰ, ਪਲਵਿੰਦਰ ਕੌਰ ਰੇਸ਼ਮ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *