ਹਿੰਦੂ ਮਹਾਗੰਢਨ ਦੇ ਆਗੂ ਸੰਦੀਪ ਪਾਠਕ ਵੱਲੋਂ ਸ਼ਿਵ ਸੈਨਾ ਆਗੂ ਜਿੰਦਲ ਨੂੰ ਦੋ ਲੱਖ ਰੁਪਏ ਲੈ ਕੇ ਸਿਖਜਫਾਰ ਜਸਟਿਸ ਦੇ ਪੋਸਟਰ ਲਾਉਣ ਲਈ ਮਜਬੂਰ ਕਰਨ ਵਾਲੀ ਘਟਨਾ ਦੀ ਹੋਵੇ ਉੱਚ ਪੱਧਰੀ ਜਾਂਚ ਲਈ — ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ-ਮਾਨਸਾ

ਬਠਿੰਡਾ, ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)–ਬਠਿੰਡਾ’ਚ ਸਿੱਖਸ ਫਾਰ ਜਸਟਿਸ ਅਤੇ ਖਾਲਸਤਾਨ ਦੇ ਲੱਗੇ ਪੋਸਟਰਾਂ ਦਾ ਸੱਚ ਸਹਾਮਣੇ ਆ ਜਾਣ ਤੋਂ ਬਾਅਦ ਹੁਣ ਲੋਕ ਕਹੇ ਰਹੇ ਹਨ ਕਿ ਸਿੱਖਾਂ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਦੱਸ ਕੇ ਬਦਨਾਮ ਕਰਨ ਵਾਲੇ ਹਿੰਦੂ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆਂ ਨਾਂ ਜਾਵੇ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ ਇਸ ਨਾਲ ਸ਼ਰੀਫ਼ ਹਿੰਦੂ ਭਾਈਚਾਰੇ ਤੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਆਤਮਿਕ ਅਤੇ ਸਖਤ ਕਾਰਵਾਈ ਮੰਗ ਕਰ ਰਹੇ ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਠਿੰਡਾ ਵਿਖੇ ਸਿੱਖਾਂ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਗਰਦਾਨਣ ਹਿੱਤ ਹਿੰਦੂ ਆਗੂ ਸੰਦੀਪ ਪਾਠਕ ਵੱਲੋਂ ਸ਼ਿਵ ਸੈਨਾ ਆਗੂ ਸੁਸ਼ੀਲ ਜਿੰਦਲ ਨੂੰ ਦੋ ਲੱਖ ਰੁਪਏ ਦਾ ਲਾਲਚ ਦੇ ਕੇ ਬਠਿੰਡਾ ਵਿਖੇ ਸਿੱਖਜ ਫਾਰ ਜਸਟਿਸ ਦੇ ਨਾਂ ਖਾਲਸਤਾਨੀ ਪੋਸਟਰ ਲਾਉਣ ਲਈ ਮਜਬੂਰ ਕਰਕੇ ਸਿੱਖਾਂ ਨੂੰ ਦੇਸ਼ ਧ੍ਰੋਹੀ ਬਣਾਉਣ ਵਾਲੀ ਸਿੱਖ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ, ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ( ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਸਿੱਖ ਵਿਰੋਧੀ ਵਰਤਾਰੇ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਸਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਭਾਈ ਖਾਲਸਾ ਨੇ ਕਿਹਾ ਇਸ ਵਾਰਦਾਤ ਨੇ ਸਾਬਤ ਕਰ ਦਿੱਤਾ ਹੈ ਇੰਨਾਂ ਸਿੱਖ ਤੇ ਸਮਾਜ ਵਿਰੋਧੀ ਲੋਕਾਂ ਨੇ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਕੇਹੋ ਜਿਹੀ ਇਖਲਾਕ ਤੋਂ ਗਿਰੀ ਰਾਜਨੀਤੀ ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀ ਮੁਨੀਆਂ ਤੇ ਸ਼ਹੀਦੀ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਦੀ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਪ੍ਰਾਪਤ ਜਾਣਕਾਰੀ ਮੁਤਾਬਕ ਭਾਈ ਹਰਦੀਪ ਸਿੰਘ ਮਹਿਰਾਜ ਅਤੇ ਕੁਝ ਹਿੰਦੂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਠਿੰਡਾ ਪੁਲਿਸ ਨੂੰ ਦਰਖਾਸਤ ਦਰਜ਼ ਕਰਵਾਈ ਗਈ ਹੈ ਕਿ ਹਿੰਦੂ ਮਹਾਂਗੱਠਬੱਧਨ ਦੇ ਆਗੂ ਸੰਦੀਪ ਪਾਠਕ ਨੇ ਸ਼ਿਵ ਸੈਨਾ ਨੇਤਾ ਸੁਨੀਲ ਜਿੰਦਲ ਨੂੰ ਦੋ ਲੱਖ ਰੁਪਏ ਦਾ ਲਾਲਚ ਦੇ ਕੇ ਸਿੱਖਾਂ ਨੂੰ ਦੇਸ਼ ਧ੍ਰੋਹੀ ਖਾਲਸਤਾਨੀ ਦੱਸ ਕੇ ਬਦਨਾਮ ਕਰਨ ਹਿੱਤ ਬਠਿੰਡਾ ਸ਼ਹਿਰ ਵਿਖੇ ਸਿਖਜ ਫਿਰ ਜਸਟਿਸ ਦੇ ਨਾਂ ਤੇ ਖਾਲਸਤਾਨੀ ਨਾਹਰਿਆਂ ਦੇ ਪੋਸਟਰ ਲਾਉਣ ਲਈ ਮਜਬੂਰ ਕੀਤਾ ਤਾਂ ਕਿ ਸਿੱਖਾਂ ਨੂੰ ਬਦਨਾਮ ਕਰਕੇ ਲੋਕ ਸਭਾ ਦੀਆਂ ਚੋਣਾਂ ਵਿੱਚ ਲਾਭ ਪ੍ਰਾਪਤ ਕੀਤਾ ਜਾ ਸਕੇ, ਭਾਈ ਖਾਲਸਾ ਨੇ ਕਿਹਾ ਇਸ ਨਿੰਦਣਯੋਗ ਸਿੱਖ ਵਿਰੋਧੀ ਹਿੰਦੂ ਨੀਤੀ ਨੇ ਸਾਬਤ ਕਰ ਦਿੱਤਾ ਹੈ ਸਿੱਖ ਕੌਮ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਸਾਬਤ ਕਰਨ ਲਈ ਕੁਝ ਕੱਟੜਪੰਥੀ ਹਿੰਦੂ ਆਗੂ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ, ਉਨ੍ਹਾਂ ਭਾਈ ਖਾਲਸਾ ਨੇ ਕਿਹਾ ਇਸ ਤੋਂ ਸਾਫ ਜ਼ਾਹਰ ਹੋ ਗਿਆ ਹੈ ਕਿ ਸਮੇਂ ਸਮੇਂ ਪੰਜਾਬ ਦੇ ਸ਼ਹਿਰਾਂ ਤੇ ਹੋਰ ਪਬਲਿੱਕ ਥਾਵਾਂ ਤੇ ਲਾ ਗਏ ਖਾਲਸਤਾਨੀ ਨਾਹਰੇ ਇਸੇ ਹੀ ਨੀਤੀ ਤਹਿਤ ਸਿੱਖਾਂ ਨੂੰ ਬਦਨਾਮ ਕਰਨ ਲਈ ਲਾਏ ਗਏ ਸਨ,ਜਿਸ ਦੀ ਉੱਚ ਪੱਧਰੀ ਪੂਰੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੀ ਧਰਤੀ ਤੋਂ ਕੂੜ ਅਤੇ ਸਿੱਖ ਵਿਰੋਧੀ ਨੀਤੀ ਨੂੰ ਠੱਲ੍ਹ ਪਾਈ ਜਾ ਸਕੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸ਼ਿਵਸੈਨਾ ਆਗੂ ਸੁਨੀਲ ਜਿੰਦਲ ਦਾ ਧੰਨਵਾਦ ਕਰਦੀ ਹਿੰਦੂ ਆਗੂ ਸੰਦੀਪ ਪਾਠਕ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੀ ਹੈ ਤਾਂ ਸਿੱਖਾਂ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਬਣਾਉਣ ਵਾਲੀ ਨੀਤੀ ਦਾ ਪੰਜਾਬ ਦੀ ਪਵਿੱਤਰ ਧਰਤੀ ਤੋ ਸਫ਼ਾਇਆ ਕੀਤਾ ਜਾ ਸਕੇ, ਭਾਈ ਖਾਲਸਾ ਅੱਜ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਲੋਹਟਬੱਦੀ ਰਾਏਕੋਟ ਵਿਖੇ ਸਿੱਖੀ ਪ੍ਰਚਾਰ ਹਿੱਤ ਪਹੁੰਚੇ ਹੋਏ ਸਨ ਇਸ ਮੌਕੇ ਤੇ ਉਹਨਾਂ ਨਾਲ ਭਾਈ ਅਵਤਾਰ ਸਿੰਘ ਮੁੱਖ ਬੁਲਾਰੇ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਬਿੰਦਰ ਸਿੰਘ ਲੋਹਟਬੱਦੀ, ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ, ਭਾਈ ਗੁਰਜਸਪਰੀਤ ਸਿੰਘ, ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਬਲਵਿੰਦਰ ਸਿੰਘ, ਜਥੇ ਬੁੱਧ ਸਿੰਘ ਕਲਸੀਆਂ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਰਣਜੀਤ ਸਿੰਘ ਲੋਹਟਬੱਦੀ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *