ਗੁਰਦੁਆਰਾ ਸਿੰਘਾਂ ਸ਼ਹੀਦਾਂ ਅੱਲੋਵਾਲ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਭੋਗ ਤੇ ਧਾਰਮਿਕ ਦੀਵਾਨ ਸਜਾਏ –ਬਾਬਾ ਸੁਖਵਿੰਦਰ ਸਿੰਘ

ਲੁਧਿਆਣਾ-ਖੰਨਾ

ਫਿਲੌਰ, ਗੁਰਦਾਸਪੁਰ,‌‌ 6 ਮਈ ( ਸਰਬਜੀਤ ਸਿੰਘ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਨੂੰ ਸੀਰੀਪਾਓ ਤੇ ਹੁਕਮਨਾਮੇ ਬਖਸ਼ਿਸ਼ ਕੀਤੇ ਗਏ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅੱਲੋਵਾਲ ਨੇ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਸ਼ਰਧਾਲੂਆਂ ਵੱਲੋਂ ਪੰਜ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਰਿੰਕੂ ਦੇ ਕੀਰਤਨੀ ਜਥੇ ਵੱਲੋਂ ਹਾਜ਼ਰੀ ਭਰਨ ਤੋਂ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਕੁਰਬਾਨੀ ਤੇ ਸਿੱਖੀ ਪ੍ਰਚਾਰ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਦੱਸਿਆ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਹਿੰਦੂ ਧਰਮ ਦੇ ਤਿਲਕ ਜੰਝੂ ਨੂੰ ਬਚਾਉਣ ਅਤੇ ਔਰੰਗਜ਼ੇਬ ਦੇ ਜੁਲਮ ਨੂੰ ਰੋਕਣ ਲਈ ਆਪਣਾ ਪਵਿੱਤਰ ਸੀਸ ਚਾਂਦਨੀ ਚੌਕ ਦਿੱਲੀ ਵਿਖੇ ਕੁਰਬਾਨ ਕੀਤਾ ਬਾਬਾ ਜੀ ਕਿਹਾ ਜਿਥੇ ਗੁਰੂ ਸਾਹਿਬ ਤੇਗ਼ ਦੀ ਧਨੀ ਸਨ ਉਥੇ ਉਨ੍ਹਾਂ ਨੇ 26 ਸਾਲ ਨੌ ਮਹੀਨੇ ਤੇਰਵਾਂ ਦਿਨ ਬਾਬਾ ਬਕਾਲਾ ਦੇ ਕੱਚੇ ਭੋਰੇ’ਚ ਘੋਰ ਤਪੱਸਿਆ ਕੀਤੀ, ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਚਾਨਣਾ ਪਾਇਆ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਜੀ, ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਸ੍ਰ ਗਰੇਵਾਲ ਲੁਧਿਆਣਾ ਬੀਬੀ ਕਰਮਜੀਤ ਕੌਰ ਸੰਧੂ ਵੱਲੋਂ ਸਾਂਝੇ ਤੌਰ ਤੇ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿੱਚ ਬੈਠ ਪ੍ਰਸ਼ਾਦਾ ਸਕਿਆਂ ਇਸ ਮੌਕੇ ਹੋਰਨਾਂ ਤੋਂ ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ, ਸ੍ਰ ਸੁਖਪਾਲ ਸਿੰਘ ਯੂ ਪੀ, ਵਿੱਕੀ ਸਿੰਘ, ਸੁਖਵੀਰ ਸਿੰਘ, ਜਰਨੈਲ ਸਿੰਘ, ਸੁਖਚੈਨ ਸਿੰਘ, ਅਰਜਨ ਸਿੰਘ ਤੇ ਗੁਰਪ੍ਰੀਤ ਤੋਂ ਇਲਾਵਾ ਸੈਂਕੜੇ ਧਾਰਮਿਕ, ਸਿਆਸੀ ਸਮਾਜਿਕ ਤੇ ਕਿਸਾਨ ਆਗੂ ਹਾਜਰ ਸਨ ।

Leave a Reply

Your email address will not be published. Required fields are marked *