ਕਪੂਰਥਲਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਤੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਬਾਬਾ ਕੁਲਦੀਪ ਸਿੰਘ ਹੈਡ ਗ੍ਰੰਥੀ ਵੱਲੋਂ ਸੰਗਤਾਂ ਦੀਆਂ ਹਰ ਪ੍ਰਕਾਰ ਦੀਆਂ ਹਾਜ਼ਰੀਆਂ ਭਰੀਆਂ ਗਈਆ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਪੰਜ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕਰਵਾਏ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਭਾਈ ਅਮਰਜੀਤ ਸਿੰਘ ਰਤਨਗੜ ਦੇ ਕਵੀਸਰੀ ਜਥੇ ਸਮੇਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਆਈਆਂ ਸੰਗਤਾਂ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਪਵਿੱਤਰ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਮਨੁੱਖ ਨੂੰ ਆਪਣਾ ਸੰਸਾਰਕ ਜੀਵਨ ਸਫਲ ਬਣਾਉਣ ਲਈ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਨਿਤਨੇਮੀ ਬਣਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ, ਸਮੂਹ ਧਾਰਮਿਕ ਬੁਲਾਰਿਆਂ ਦਾ ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ, ਸੈਕਟਰੀ ਜਥੇਦਾਰ ਕੇਵਲ ਸਿੰਘ ਰਮੀਦੀ, ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਡੇਹਰੀਵਾਲ ਤੇ ਸਟੇਜ ਸਕੱਤਰ ਭਾਈ ਸਤਨਾਮ ਸਿੰਘ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆਂ। ਇਸ ਮੌਕੇ ਤੇ ਭਾਈ ਪਰਮਜੀਤ ਸਿੰਘ ਭਾਈ ਹਰਜੀਤ ਸਿੰਘ ਭਾਈ ਗੁਰਮੇਲ ਸਿੰਘ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਧਾਰਮਿਕ ਦੀਵਾਨ’ਚ ਹਾਜਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਲਈ ਲੋੜੀਂਦੇ ਉਪਰਾਲੇ ਕੀਤੇ ।