ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਆ ਚੁੱਕੇ ਤੰਗ-ਰੰਧਾਵਾ, ਬਾਜਵਾ

ਗੁਰਦਾਸਪੁਰ

ਕਾਦੀਆਂ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਕਾਦੀਆਂ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਧਾਰੀਵਾਲ,ਬਾਜਵਾ ਨਿਵਾਸ,ਭੈਣੀ ਮੀਆਂ ਖਾਂ ਅਤੇ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਰੈਲੀਆਂ ਕਰਕੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ।

ਇਸ ਮੌਕੇ ਤੇ ਰੰਧਾਵਾ ਅਤੇ ਬਾਜਵਾ ਨੇ ਕਾਂਗਰਸੀ ਵਰਕਰਾਂ ਦੇ ਵਿਸਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ, ਮਹਿਗਾਈ, ਬੇਰੁਜ਼ਗਾਰੀ,ਅਤੇ ਦੇਸ਼ ਵਿੱਚ ਫਿਰਕੂ ਤਨਾਅ ਪੈਦਾ ਕਰਨ ਜਿਹੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਦੇਸ਼ ਵਾਸੀ ਭਾਜਪਾ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲ‌ਈ ਉਤਾਵਲੇ ਹਨ।

ਰੰਧਾਵਾ ਅਤੇ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਰੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲ ਗਿਆ ਹੈ ਸ਼ਰੇਆਮ ਅਪਰਾਧੀ ਕਤਲ ਅਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਅਮਨ ਪਸੰਦ ਲੋਕ ਦਹਿਸ਼ਤ ਦੇ ਮਾਹੌਲ ਵਿਚ ਦਿਨ ਕੱਟ ਰਹੇ ਹਨ ਸਰਕਾਰੀ ਨੌਕਰੀਆਂ ਦੇ ਨਾਂ ਤੇ ਫੋਕੀ ਇਸ਼ਤਿਹਾਰ ਬਾਜੀ ਕਰਕੇ ਪੰਜਾਬ ਦੇ ਲੋਕਾਂ ਵੱਲੋਂ ਦਿਤਾ ਗਿਆ ਪ੍ਰਾਪਟੀ ਟੈਕਸ ਅਤੇ ਹੋਰ ਟੈਕਸਾਂ ਦਾ ਪੈਸਾ ਅੰਨੇਵਾਹ ਲੁਟਾਇਆ ਜਾ ਰਿਹਾ ਹੈ ਦਲਿਤ, ਪਿਛੜੀਆਂ ਸ਼੍ਰੇਣੀਆਂ , ਵਪਾਰੀ ਭਰਾਵਾ, ਪੰਜਾਬ ਦੀਆਂ ਔਰਤਾਂ ਨੂੰ ਦਿਤੀਆਂ ਗਾਰੰਟੀਆ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਇਹ ਆਮ ਆਦਮੀਂ ਪਾਰਟੀ ਦੀ ਸਰਕਾਰ ਨੇ ਇਹਨਾਂ ਵਰਗਾਂ ਦੀ ਭਲਾਈ ਲ‌ਈ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

Leave a Reply

Your email address will not be published. Required fields are marked *