ਦਿੱਲੀ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਭਾਵੇਂ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਵਿਖੇ ਮਹਾਰੈਲੀ ਕਰਨ ਤੋਂ ਰੋਕਣ ਲਈ ਵੱਡੇ ਯਤਨ ਕੀਤੇ ਹੋਏ ਹਨ ਅਤੇ ਕਿਸਾਨ ਸੜਕਾਂ ਦੇ ਕਿਨਾਰਿਆਂ ਤੇ ਰਾਤਾਂ ਕੱਟਣ ਲਈ ਮਜਬੂਰ ਹਨ ਕਿਉਂਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਖਨੌਰੀ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਪਰ ਇਸ ਦੇ ਬਾਵਜੂਦ ਕਿਸਾਨ ਸੰਘਰਸੀਆ ਨੇ ਮੰਗਾਂ ਨੂੰ ਲੈਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕਰ ਦਿੱਤਾ ਹੈ ਕਿ 20 ਅਗਸਤ ਨੂੰ ਪੂਰੇ ਭਾਰਤ ਵਿੱਚ ਅਮਰੀਕਾ ਭਾਰਤ ਖੇਤੀ ਸਮਝੌਤਾ ਰੱਦ ਕਰਵਾਉਣ ਦੇ ਨਾਲ਼ ਨਾਲ਼ ਕਿਸਾਨੀ ਮੰਗਾਂ ਸਬੰਧੀ ਵੱਡੇ ਵੱਡੇ ਰੋਸ ਮਾਰਚ ਕੱਢ ਕੇ ਸਰਕਾਰ ਨੂੰ ਜਾਗਰੂਕ ਕੀਤਾ ਜਾਵੇਗਾ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਵੱਲੋਂ 20 ਅਗਸਤ ਨੂੰ ਪੂਰੇ ਭਾਰਤ ਵਿੱਚ ਰੋਸ ਮਾਰਚ ਕੱਢਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ ਕਿਉਂਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸਬੰਧੀ ਕੋਈ ਗੱਲਬਾਤ ਕਰਨ ਨੂੰ ਤਿਆਰ ਹੀ ਨਹੀਂ ? ਜਿਸ ਕਰਕੇ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ,ਅਗਰ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਨ ਦੇ ਨਾਲ ਨਾਲ ਕਿਸਾਨਾਂ ਨਾਲ ਦਿੱਲੀ ਵਿਖੇ ਤਿੰਨ ਖੇਤੀ ਬਿਲ ਰੱਦ ਕਰਵਾਉਣ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰੇ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਦੀ ਲੋੜ ਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ 20 ਅਗਸਤ ਨੂੰ ਪੂਰੇ ਭਾਰਤ ਵਿਚ ਸਰਕਾਰ ਵਿਰੋਧੀ ਰੋਸ ਮਾਰਚ ਕਰਨ ਵਾਲੇ ਦਿੱਤੇ ਪ੍ਰੋਗਰਾਮ ਦਾ ਸਵਾਗਤ ਕਰਦਿਆਂ ਇਸ ਨੂੰ ਸਮੇ ਅਤੇ ਸਰਕਾਰ ਨੂੰ ਜਗਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਕੀਤਾ, ਭਾਈ ਖਾਲਸਾ ਨੇ ਦੱਸਿਆ ਨੇ ਦੱਸਿਆ ਸਰਕਾਰ ਨੇ ਕਿਸਾਨਾਂ ਨੂੰ ਮਹਾਰੈਲੀ ਕਰਨ ਲਈ ਦਿੱਲੀ ਜਾਣ ਤੋਂ ਰੋਕਣਾ ਬਹੁਤ ਨਿੰਦਣਯੋਗ ਅਤੇ ਕਿਸਾਨ ਵਿਰੋਧੀ ਹੈ ਕਿਉਂਕਿ ਜਦੋਂ ਸਰਕਾਰ ਕੌਕਰੇਜ ਪਾਰਟੀ ਵਰਗੀਆਂ ਪਾਰਟੀਆਂ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਸਰਕਾਰ ਵਿਰੋਧੀ ਰੋਸ ਧਰਨਾ ਲਾਉਣ ਦੀ ਇਜਾਜ਼ਤ ਦੇ ਸਕਦੀ ਹੈ ਤਾਂ ਫਿਰ ਪੰਜਾਬੀ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਦਿੱਲੀ ਵਿਖੇ ਸਰਕਾਰ ਕਿਸਾਨ ਮਹਾਂ ਪੰਚਾਇਤ ਕਰਨ ਤੋਂ ਕਿਉਂ ਰੋਕ ਰਹੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਵੱਲੋਂ 20 ਅਗਸਤ ਨੂੰ ਪੂਰੇ ਭਾਰਤ ਵਿੱਚ ਕਿਸਾਨੀ ਮੰਗਾਂ ਸਬੰਧੀ ਸਰਕਾਰ ਵਿਰੋਧੀ ਰੋਸ ਮਾਰਚ ਕਰਨ ਵਾਲੇ ਐਲਾਨ ਦਾ ਸਵਾਗਤ ਕਰਦੀ ਹੋਈ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਨ ਦੇ ਨਾਲ ਨਾਲ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਬਹੁਤ ਸਾਰੇ ਆਗੂ ਹਾਜ਼ਰ ਸਨ ।


