ਲੁਧਿਆਣਾ , ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ,ਪਤਾ ਨਹੀਂ ਕੇਹੜੇ ਵੇਲੇ ਸਮਾਜ ਵਿਰੋਧੀ ਅਨਸਰਾਂ ਕਿਸੇ ਨੂੰ ਲੁੱਟ ਲੈਣ ਜਾ ਕਤਲ ਕਰ ਦੇਣ, ਕੋਈ ਵੀ ਆਪਣੇ ਆਪ ਨੂੰ ਸੇਫ ਨਹੀਂ ਸਮਝ ਰਿਹਾ,ਅੱਜ ਕੱਲ੍ਹ ਲੁਧਿਆਣੇ ਤਿੰਨ ਲੁੱਟਾਂ ਤੇ ਚੋਰੀਆਂ ਦੀਆਂ ਖਬਰਾਂ ਦੇ ਨਾਲ ਨਾਲ ਇੱਕ ਫੋਟੋ ਗਰਾਫਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਲੁਧਿਆਣਾ ਵਿਖੇ ਫੋਟੋ ਗਰਾਫਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਜ਼ੋਰਦਾਰ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਲੁਧਿਆਣਾ ਦੇ ਇੱਕ ਫੋਟੋ ਗਰਾਫਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮਾਮਲੇ ਦੀ ਨਿੰਦਾ,ਇਸ ਦੀ ਜਾਂਚ, ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸੂਤਰਾਂ ਅਨੁਸਾਰ ਫੋਟੋ ਗਰਾਫਰ ਆਪਣਾ ਕੰਮ ਕਰਕੇ ਵਾਪਸ ਪਰਤ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ਨੂੰ ਰੋਕ ਕੇ ਸ਼ਰੇਆਮ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਭਾਈ ਖਾਲਸਾ ਨੇ ਦੱਸਿਆ ਵਾਰਦਾਤ ਤੋਂ ਬਾਅਦ ਸਥਾਨਕ ਲੁਧਿਆਣਾ ਨਿਵਾਸੀਆਂ ‘ਚ ਪੂਰੀ ਦਾਹਿਸਤ ਦਾ ਮਹੌਲ ਬਣਿਆ ਪਿਆ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸੂਬੇ ਵਿੱਚ ਵਧ ਰਹੀਆਂ ਲੁੱਟਾਂ ਖੋਹਾਂ ਚੋਰੀਆਂ ਡਿਕੈਤੀਆ ਤੇ ਕਤਲਾਂ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਮੁੱਖ ਰੱਖਦਿਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਖਤ ਤੋਂ ਸਖਤ ਕਦਮ ਚੁੱਕੇ ਅਤੇ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੁਧਿਆਣਾ ਦੇ ਫੋਟੋ ਗਰਾਫਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੀ ਵਾਰਦਾਤ ਦੀ ਨਿੰਦਾ ਕਰਦੀ ਹੋਈ ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਨ, ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੇ ਨਾਲ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਣ ਦੀ ਸਰਕਾਰ ਤੋਂ ਮੰਗ ਕਰਦੀ ਹੈ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਕੌਮੀ ਪ੍ਰਧਾਨ ਨਾਲ਼ ਭਾਈ ਸੁਖਦੇਵ ਸਿੰਘ ਜਗਰਾਉਂ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜਰ ਸਨ ।


