ਚੰਡੀਗੜ੍ਹ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਕਰਨ ਦਾ ਸੱਦਾ ਦੇ ਦਿੱਤਾ ਹੈ ਅਤੇ ਇਸ ਸਬੰਧੀ ਮੀਟਿੰਗ ਕੇਂਦਰ ਦੇ ਤਿੰਨ ਮੰਤਰੀ ਅਤੇ ਕਿਸਾਨ ਆਗੂਆਂ ਵਿੱਚ ਕੀਤੀ ਜਾਵੇਗੀ ਹੁਣ ਦੇਖਦੇ ਹਾਂ ਕਿ ਦਿੱਲੀ ਵਿਖੇ 3 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਵਾਉਣ ਦੇ ਨਾਲ ਹੋਰ ਬਹੁਤ ਸਾਰੀਆਂ ਕਿਸਾਨੀ ਮੰਗਾਂ ਸਬੰਧੀ ਕੋਈ ਠੋਸ ਹੱਲ ਕੱਢਣ ਵਿੱਚ ਸਫਲਤਾ ਮਿਲਦੀ ਹੈ ਜਾ ਫਿਰ ਕਿਸਾਨਾਂ ਨੂੰ ਖ਼ਾਲੀ ਹੱਥੀ ਮੁੜਨਾ ਪੈਂਦਾ ਹੈ ਪਰ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਮੀਟਿੰਗ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਖਨੌਰੀ ਬਾਰਡਰ ਤੇ ਲਾਏ ਧਰਨੇ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਦੇ ਤਿੰਨ ਮੰਤਰੀਆਂ ਦੀ ਸਾਂਝੀ ਕਮੇਟੀ ਰਾਹੀਂ ਕਿਸਾਨਾਂ ਨਾਲ ਮੰਗਾਂ ਸਬੰਧੀ ਗੱਲਬਾਤ ਕਰਨ ਦੇ ਦਿੱਤੇ ਭਰੋਸਾ ਵਾਸਤੇ ਸਵਾਗਤ ਕਰਦੀ ਹੈ ਉਥੇ ਕਿਸਾਨਾਂ ਵੱਲੋਂ ਸੱਦੇ ਨੂੰ ਪ੍ਰਵਾਨ ਕਰਦਿਆਂ ਖਨੌਰੀ ਬਾਰਡਰ ਤੇ ਲਾਏ ਧਰਨੇ ਨੂੰ ਮੁਲਤਵੀ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇ ਦੀ ਲੋੜ ਵਾਲਾਂ ਸ਼ਲਾਘਾਯੋਗ ਕਦਮ ਮੰਨਦੀ ਹੋਈ ਕੇਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਦੀ ਲੋੜ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਵੱਲੋਂ ਗੱਲਬਾਤ ਕਰਨ ਦੇ ਮਿਲੇ ਸੱਦੇ ਤੋਂ ਬਾਅਦ ਕਿਸਾਨਾਂ ਵੱਲੋਂ ਖਨੌਰੀ ਬਾਰਡਰ ਲਾਏ ਧਰਨੇ ਨੂੰ ਮੁਲਤਵੀ ਕਰਨ ਦਾ ਸਵਾਗਤ ਅਤੇ ਸਰਕਾਰ ਨੂੰ ਕਿਸਾਨਾ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਨੂੰ ਦਿੱਲੀ ਵਿਖੇ ਮਹਾਂਪੰਚਾਇਤ ਕਰਨ ਤੋਂ ਰੋਕਣ ਤੋਂ ਬਾਅਦ ਕਿਸਾਨਾਂ ਨੇ ਖਨੌਰੀ ਬਾਰਡਰ ਤੇ ਪੱਕਾ ਧਰਨਾ ਲਾਉਣ ਦਾ ਫੈਸਲਾ ਕਰ ਲਿਆ ਸੀ ਅਤੇ ਪਿਛਲੇ 6/7 ਦਿਨਾਂ ਤੋਂ ਸਰਕਾਰ ਵਿਰੁੱਧ ਮੋਰਚਾ ਲਾਈ ਬੈਠੇ ਸਨ, ਭਾਈ ਖਾਲਸਾ ਨੇ ਕਿਹਾ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕੇਂਦਰ ਦੇ ਤਿੰਨ ਮੰਤਰੀਆਂ ਦੀ ਸਾਂਝੀ ਕਮੇਟੀ ਨੂੰ ਕਿਸਾਨਾਂ ਨਾਲ ਮੀਟਿੰਗ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਹੁਣ ਇਸ ਕਮੇਟੀ ਵੱਲੋਂ ਦਿੱਲੀ ਵਿਖੇ 3 ਸਤੰਬਰ ਨੂੰ ਕਿਸਾਨਾਂ ਨਾਲ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਵਾਉਣ ਦੇ ਨਾਲ ਨਾਲ ਹੋਰ ਸਾਰੀਆਂ ਕਿਸਾਨੀ ਮੰਗਾਂ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਕੋਈ ਇਨਸਾਫ ਮਿਲਦਾ ਜਾ ਨਹੀਂ ਪਰ ਕਿਸਾਨਾ ਵੱਲੋ ਸੱਦੇ ਨੂੰ ਪ੍ਰਵਾਨ ਕਰਦਿਆਂ ਖਨੌਰੀ ਬਾਰਡਰ ਤੇ ਲਾਏ ਧਰਨੇ ਨੂੰ ਮੁਲਤਵੀ ਕਰਨਾ ਬਹੁਤ ਸ਼ਲਾਘਾਯੋਗ ਪੈਂਤੜਾ ਮੰਨਿਆ ਜਾ ਸਕਦਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਮੀਟਿੰਗ ਵਿੱਚ ਚੰਗੀ ਤਰ੍ਹਾਂ ਵਿਚਾਰ ਕੇ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਵਕਤ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਜੱਸਾ ਸਿੰਘ ਬਿਆਸ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ ।।


