ਚੰਡੀਗੜ੍, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਨੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਕੱਤਰੇਤ ਵਿਖੇ ਪਹੁੰਚਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ ਸੀ ਅਤੇ ਉਹਨਾਂ ਹੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ 27 ਅਗਸਤ ਨੂੰ ਮਹਾਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਨੂੰ ਡੀ ਏ ਤੇ ਹੋਰ ਭੱਤੇ ਦੇਣ ਦੇ ਹੁਕਮ ਜਾਰੀ ਕੀਤੇ ਸਨ ਪਰ ਸਰਕਾਰ ਹਾਈਕੋਰਟ ਦੇ ਹੁਕਮਾ ਦੀ ਪਾਲਣਾ ਨਹੀਂ ਕਰ ਰਹੀ ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਈ ਸਰਕਾਰ ਵਿਰੁੱਧ ਰੋਸ ਰੈਲੀਆਂ ਕਰਨ ਤੋਂ ਬਾਅਦ 27 ਅਗਸਤ ਨੂੰ ਪੰਜਾਬ ਸਰਕਾਰ ਵਿਰੁੱਧ ਮਹਾਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ 27 ਅਗਸਤ ਨੂੰ ਕੀਤੀ ਜਾ ਮਹਾਰੈਲੀ ਨੂੰ ਬਿਲਕੁਲ ਜਾਇਜ ਮੰਨਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਹਾਈਕੋਰਟ ਦੀ ਕੀਤੀ ਹਦਾਇਤ ਮੁਤਾਬਿਕ ਬਣਦਾ ਡੀ ਏ ਤੇ ਹੋਰ ਭੱਤੇ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਮੁਲਾਜ਼ਮਾਂ ਨੂੰ ਸਰਕਾਰ ਵਿਰੁੱਧ ਮਹਾਰੈਲੀ ਕਰਨ ਦੀ ਜ਼ਰੂਰਤ ਨਾਂ ਪਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦੀ ਹੋਈ ਉਹਨਾਂ ਵੱਲੋਂ ਕੀਤੀ ਜਾ ਰਹੀ ਸਰਕਾਰ ਵਿਰੁੱਧ 27 ਅਗਸਤ ਦੀ ਕੀਤੀ ਜਾ ਮਹਾਰੈਲੀ ਨੂੰ ਬਿਲਕੁਲ ਜਾਇਜ਼ ਮੰਨਦੀ ਹੈ ਇਸ ਵਕਤ ਭਾਈ ਖਾਲਸਾ ਨਾਲ ਬਹੁਤ ਸਾਰੇ ਫੈਡਰੇਸ਼ਨ ਦੇ ਆਗੂ ਮੌਜੂਦ ਸਨ ।।


