ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ)—ਹਲਕਾ ਖਡੂਰ ਸਾਹਿਬ ਤੋਂ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾ ਰਹੀ ਹੈ ਅਤੇ ਇਸ ਵੇਲੇ ਉਹਨਾਂ ਦੇ ਹੱਕ ਵਿੱਚ ਪੂਰੀ ਹਵਾ ਬਣੀਂ ਹੋਈ ਹੈ ਇਹੋ ਹੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੇ ਹਲਕੇ ਤੋਂ ਚੋਣ ਜਿੱਤ ਜਾਣਗੇ ਅਤੇ ਇਸੇ ਹੀ ਭਾਰਤੀਆਂ ਏਜੰਸੀਆਂ ਉਹਨਾਂ ਦੇ ਕਾਗਜ਼ਾਤ ਦਾਖਲ ਕਰਵਾਉਣ ਸਮੇਂ ਕਈ ਤਰ੍ਹਾਂ ਦੇ ਤਕਨੀਕੀ ਪੱਖ ਰਾਹੀਂ ਰੁਕਾਵਟਾਂ ਪੈਦਾ ਕਰ ਸਕਦੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਅਤੇ ਸਮੱਰਥਕਾਂ ਨੂੰ ਅਪੀਲ ਕਰਦੀ ਹੈ ਕਿ ਕਾਗਜ਼ਾਤ ਦਾਖਲ ਕਰਵਾਉਣ ਸਮੇਂ ਤਕਨੀਕੀ ਮਾਹਰਾਂ ਤੇ ਕਾਨੂੰਨੀ ਮਾਹਿਰਾਂ ਨੂੰ ਨਾਲ ਰੱਖ ਕੇ ਉਹਨਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਲੋੜ ਤੋਂ ਜ਼ੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮੱਰਥਕਾਂ ਨੂੰ ਕਾਗਜ਼ਾਤ ਦਾਖਲ ਕਰਵਾਉਣ ਸਮੇਂ ਆ ਮੁਸ਼ਕਿਲਾ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ ਵਿੱਚ ਨਿੱਤਰਨ ਸਮੇਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦਾ ਉਮੀਦਵਾਰ ਵਾਪਸ ਲੈਣ ਸਮੇਂ ਇਹ ਗੱਲ ਕਹੀ ਸੀ ਕਿ ਅਸੀਂ ਉਹਨੀ ਦੇਰ ਤੱਕ ਆਪਣੇ ਉਮੀਦਵਾਰ ਦੇ ਕਾਗਜ਼ ਵਾਪਸ ਨਹੀਂ ਲਵਾਂਗੇ ? ਜਿੰਨੀ ਦੇਰ ਤੱਕ ਭਾਈ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋ ਜਾਂਦੇ, ਇਸ ਤੋਂ ਸਾਫ ਜ਼ਾਹਰ ਹੈ ਕਿ ਅਜਿਹਾ ਖ਼ਦਸ਼ਾ ਹੈ ਸੀ ,ਜੋ ਹੁਣ ਦੇਖਣ ਨੂੰ ਮਿਲ ਰਿਹਾ ਹੈ , ਭਾਈ ਖਾਲਸਾ ਨੇ ਕਿਹਾ ਸਰਕਾਰ ਤੇ ਹੋਰਾ ਨੂੰ ਪੱਕਾ ਯਕੀਨ ਹੋ ਗਿਆ ਹੈ ਕਿ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਡਿਬਰੂਗੜ੍ਹ ਜੇਲ੍ਹ’ਚ ਬੰਦ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਚੋਣ ਜਿੱਤ ਸਕਦੇ ਜਿਵੇਂ ਦਾ ਮਹੌਲ ਸਥਾਨਕ ਵੋਟਰਾਂ ਦਾ ਬਣਿਆ ਹੋਇਆ ਹੈ ਭਾਈ ਖਾਲਸਾ ਨੇ ਕਿਹਾ ਭਾਰਤੀਆਂ ਏਜੰਸੀਆਂ ਨਹੀਂ ਚਾਹੁੰਦੀਆਂ ਕਿ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜੇ, ਇਸ ਕਰਕੇ ਉਹ ਭਾਈ ਸਾਹਿਬ ਦੇ ਨਾਮਜ਼ਦਗੀ ਦਾਖ਼ਲ ਕਰਵਾਉਣ ਸਮੇਂ ਕਈ ਤਰ੍ਹਾਂ ਦੇ ਤਕਨੀਕੀ ਸਟੰਟ ਕਰ ਸਕਦੇ ਹਨ ਤਾਂ ਕਿ ਉਹਦੇ ਕਾਗਜ਼ਾਤ ਰੱਦ ਕੀਤੇ ਜਾਣ ਸਕਣ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਈ ਸਾਹਿਬ ਦੇ ਪ੍ਰਵਾਰਕ ਮੈਂਬਰਾਂ ਤੇ ਸਮੱਰਥਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਨ ਸਮੇਂ ਤਕਨੀਕੀ ਤੇ ਕਾਨੂੰਨੀ ਮਾਹਿਰਾਂ ਦੀਆਂ ਸੇਵਾਵਾਂ ਜ਼ਰੂਰ ਲੈਣ ਦੀ ਲੋੜ ਤੇ ਜ਼ੋਰ ਦੇਣ ਉਥੇ ਚੋਣ ਪ੍ਰਚਾਰ ਨੂੰ ਥੂੜਾ ਸਰਗਰਮੀ ਨਾਲ ਭੁਖਾਉਣ ਦੀ ਲੋੜ ਤੇ ਜ਼ੋਰ ਦੇਣ। ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਤੇ ਹੋਰ ਕਈ ਆਗੂ ਹਾਜਰ ਸਨ।


