ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਗੁਰਦਾਸਪੁਰ

ਕਿਸਾਨਾਂ ਨੂੰ 1316.78 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 618364 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 606352 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਏਜੰਸੀ ਪਨਗਰੇਨ ਨੇ 166071 ਮੀਟਰਿਕ ਟਨ, ਮਾਰਕਫੈੱਡ ਨੇ 152822 ਮੀਟਰਿਕ ਟਨ, ਪਨਸਪ ਨੇ 146551 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 111116 ਮੀਟਰਿਕ ਟਨ, ਐੱਫ਼.ਸੀ.ਆਈ. ਨੇ 17511 ਮੀਟਰਿਕ ਟਨ ਅਤੇ ਵਪਾਰੀਆਂ ਨੇ 12281 ਮੀਟਰਿਕ ਟਨ ਕਣਕ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 100 ਫ਼ੀਸਦੀ ਕਿਸਾਨਾਂ ਨੂੰ 1316.78 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 385054 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਖ਼ਰੀਦ ਨਿਰਵਿਘਨ ਜਾਰੀ ਹੈ।

Leave a Reply

Your email address will not be published. Required fields are marked *