ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਿਲ੍ਹਾ ਕੰਪਲੈਕਸ ਗੁਰਦਾਸਪੁਰ ਵਿਖੇ ਭਰੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਤੇ ਉਹਨਾਂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਿਨੇਟ ਮੰਤਰੀ ਅਰੁਣਾ ਚੌਧਰੀ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਹਲਕੇ ਦੀ ਸਮੁੱਚੀ ਲੀਡਰ ਸ਼ਿਪ ਮੌਜੂਦ ਰਹੀ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਦੇਸ਼ ‘ਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣਾ ਹੈ, ਨਫਰਤ ਦੇ ਮਾਹੌਲ ਨੂੰ ਖਤਮ ਕਰਨਾ ਹੈ, ਪੰਜਾਬ ਨੂੰ ਬਚਾਉਣਾ ਹੈ ਤਾਂ ਕਾਂਗਰਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਦੇਸ਼ ਵਿੱਚ ਭਾਰਤ ਗਠਜੋੜ ਦੀ ਹੀ ਸਰਕਾਰ ਬਣੇਗੀ।