ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਵਾਲੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਕੌਮ ਦੇ ਮਾਰਸ਼ਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੇ ਇਤਿਹਾਸਕ ਬਦਲਾ ਲਿਆ ਸੀ। ਇਸ ਦਿਹਾੜੇ ਨੂੰ ਸਿੱਖ ਕੌਮ ਵਿੱਚ ਬਾਬਾ ਬੰਦਾ ਸਿੰਘ ਸਰਹਿੰਦ ਫਤਹਿ ਦਿਵਸ ਵਜੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਵੀ ਸੂਬਾ ਸਰਹੱਦ ਨੂੰ ਮੌਤ ਦੇ ਘਾਟ ਉਤਾਰ ਕੇ ਸਰਹਿੰਦ ਫ਼ਤਹਿ ਕਰਨ ਵਾਲੇ ਮਹਾਨ ਕੌਮੀ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਸਰਹੰਦ ਫ਼ਤਹਿ ਦਿਵਸ ਚੱਪੜ ਚਿੜੀ ਦੇ ਇਤਿਹਾਸਕ ਗੁਰਦੁਆਰੇ ਸਾਹਿਬ ਵਿਖੇ ਐਸ ਜੀ ਪੀ ਸੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ,ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਸਥਾਨਕ ਇਤਿਹਾਸਕ ਗੁਰਦੁਆਰੇ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ,ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਕਥਾਵਾਚਕਾਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਧਾਰਮਿਕ ਖੇਤਰ ਵਿੱਚ ਸਰਗਰਮ ਸੰਪ੍ਰਦਾਵਾਂ ਦੇ ਮੁਖੀਆਂ ਨੇ ਹਾਜ਼ਰੀ ਲਵਾਈ ਅਤੇ ਬਾਬਾ ਬੰਦਾ ਸਿੰਘ ਸਰਹੰਦ ਫ਼ਤਹਿ ਦਿਵਸ ਸਬੰਧੀ ਆਈਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਬਾਬਾ ਬੰਦਾ ਸਿੰਘ ਸਰਹੰਦ ਫ਼ਤਹਿ ਦਿਵਸ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਬਹੁਤ ਸਾਰੇ ਧਾਰਮਿਕ ਤੇ ਸਿਆਸੀ ਨੇਤਾਵਾਂ ਤੋਂ ਇਲਾਵਾ ਕਈ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸਮੂਹ ਸੰਗਤਾਂ ਨੂੰ ਸਰਹੰਦ ਫ਼ਤਹਿ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਸਮੂਹ ਸੰਗਤਾਂ ਨੂੰ ਸਰਹੰਦ ਫ਼ਤਹਿ ਦਿਵਸ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਜੋ ਸਮੇਂ, ਲੋਕਾਂ ਅਤੇ ਪੰਥਕ ਮੰਗ ਹੈ ਭਾਈ ਖਾਲਸਾ ਨੇ ਦੱਸਿਆ ਬਾਬਾ ਬੰਦਾ ਸਿੰਘ ਬਹਾਦਰ ਸਰਹਿੰਦ ਫਤਹਿ ਦਿਵਸ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਪੜ ਚਿੜੀ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਮੁੱਖ ਮੰਤਰੀ ਪੰਜਾਬ ਸਰਕਾਰ ਸ੍ਰ ਭਗਵੰਤ ਮਾਨ ਸਮੇਤ ਬਹੁਤ ਸਾਰੀਆਂ ਸਿਆਸੀ ਤੇ ਧਾਰਮਿਕ ਆਗੂਆਂ ਵੱਲੋਂ ਜਿਥੇ ਸਮੂਹ ਸਿੱਖ ਸੰਗਤਾਂ ਨੂੰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਰਹਿੰਦ ਫਤਹਿ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ,ਉਥੇ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਸਮੇਤ ਕਈ ਹੋਰ ਨਿਹੰਗ ਸਿੰਘ ਜਥੇਬੰਦੀਆਂ ਨੇ ਫਤਿਹ ਦਿਵਸ ਦੀ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੀਆਂ ਸਿਖਿਆਵਾਂ ਤੇ ਪਹਿਰਾ ਦੇਣ ਦੀ ਅਪੀਲ ਕੀਤੀ, ਭਾਈ ਖਾਲਸਾ ਨੇ ਦੱਸਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਰਹੰਦ ਫ਼ਤਹਿ ਦਿਵਸ ਦੀ ਸਭਨਾਂ ਨੂੰ ਲੱਖ ਲੱਖ ਵਧਾਈ ਦਿੰਦੀ ਹੋਈ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦੀ ਹੈ ਕਿ ਅੱਜ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਸਬੰਧੀ ਆਪਣੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਜੋ ਸਮੇਂ ਲੋਕਾਂ ਨੇ ਕੌਮ ਦੀ ਮੰਗ ਹੈ,ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਗੁਰਜਸਪਰੀਤ ਸਿੰਘ ਮਜੀਠਾ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।।


