ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਜ਼ਿਲ੍ਹੇ ਦੀ ਲੀਡਰਸ਼ਿਪ ਹਾਜ਼ਰ ਸੀ।
ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਿਹੜੀਆਂ ਸਹੂਲਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਦਿੱਤੀਆਂ ਹਨ, ਅੱਜ ਤੱਕ ਕੋਈ ਵੀ ਸਰਕਾਰ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ ਲੋਕ ਵਿਰੋਧੀ ਫੈਸਲੇ ਲਏ ਹਨ। ਜਿਸ ਦੀ ਤਾਨਾਸ਼ਾਹੀ ਤੋਂ ਲੋਕ ਦੁਖੀ ਹੋ ਗਏ ਹਨ। ਕਾਂਗਰਸ ਦੇ ਕਾਰਜਕਾਲ ਦੌਰਾਨ ਇਲਾਕੇ ਦਾ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਪਾਰਲੀਮੈਂਟ ਵਿੱਚ ਆਵਾਜ਼ ਉਠਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।