ਕਪੂਰਥਲਾ , ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਜੇਠ ਮਹੀਨੇ ਦੀ ਸੰਗਰਾਂਦ ਤੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਦੇ ਮੁੱਖ ਪ੍ਰਬੰਧਕ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ, ਭਾਈ ਖਾਲਸਾ ਨੇ ਡੇਰਾ ਮੁਖੀ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਹਰ ਮਹੀਨੇ ਦੀ ਸੰਗਰਾਂਦ ਮੌਕੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ ਜੇਠ ਮਹੀਨੇ ਦੇ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਜਥੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਨੇ ਸੰਗਤਾਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ, ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਨੇ ਕਥਾ ਵਿਚਾਰ ਕਰਦਿਆਂ ਆਖਿਆ ਮਨੁੱਖ ਨੂੰ ਆਪਣਾ ਸੰਸਾਰੀ ਜੀਵਨ ਸਫਲ ਬਣਾਉਣ ਲਈ ਗੁਰਬਾਣੀ ਦੇ ਨਿੱਤ ਨਾਮ ਜੁੜਨਾ ਚਾਹੀਦਾ ਹੈ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਉੱਚ ਕੋਟੀ ਦੇ ਪ੍ਰਸਿੱਧ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ, ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆਂ।